ਸ੍ਰੀ ਮੁਕਤਸਰ ਸਾਹਿਬ: ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕਰਫ਼ਿਊ ਲਗਾਇਆ ਗਿਆ ਹੈ। ਇਸ ਦੌਰਾਨ ਕਿਸਾਨਾਂ ਦੀ ਫਸਲ ਨੂੰ ਮੰਡੀਆਂ ਵਿੱਚ ਲਿਆਉਣ ਲਈ ਪ੍ਰਸ਼ਾਸਨ ਵੱਲੋਂ ਖ਼ਾਸ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਵੀ ਪਰੇਸ਼ਾਨੀ ਨਾ ਆਵੇ ਤੇ ਸੋਸ਼ਲ ਡਿਸਟੈਂਸਟਿੰਗ ਦਾ ਵੀ ਧਿਆਨ ਰੱਖਿਆ ਜਾਵੇ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਇਸ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਕਿਸਾਨਾਂ ਨੂੰ ਪਾਸ ਦਿੱਤੇ ਜਾਂਦੇ ਹਨ ਜਿਸ ਨਾਲ ਉਹ ਮੰਡੀ ਵਿੱਚ ਆਪਣੀ ਕਣਕ ਲੈ ਕੇ ਆ ਸਕਦੇ ਹਨ। ਕਿਸਾਨਾਂ ਨੂੰ ਅਲੱਗ-ਅਲੱਗ ਦਿਨ ਪਾਸ ਦਿੱਤੇ ਜਾਂਦੇ ਹਨ ਤਾਂ ਜੋ ਮੰਡੀ ਵਿੱਚ ਭੀੜ ਨਾ ਹੋਵੇ।
ਇਸ ਸਬੰਧੀ ਕਿਸਾਨਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਾਫ਼ੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਥਾਂ-ਥਾਂ ਪਾਣੀ ਦੇ ਮਟਕੇ ਰੱਖੇ ਗਏ ਹਨ ਤੇ ਉਨ੍ਹਾਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਹੀਂ ਹੈ।