ਪੰਜਾਬ

punjab

ETV Bharat / state

ਮੰਡੀਆਂ 'ਚ ਆ ਰਹੀਆਂ ਮੁਸ਼ਕਿਲਾਂ ਨੂੰ ਲੈਕੇ ਅਕਾਲੀ ਦਲ ਵਲੋਂ ਡੀਸੀ ਨੂੰ ਸੌਂਪਿਆ ਮੰਗ ਪੱਤਰ

ਕਣਕ ਦੀ ਫਸਲ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਵਲੋਂ ਮੰਡੀਆਂ 'ਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਜਿਸ ਨੂੰ ਲੈਕੇ ਵਿਰੋਧੀਆਂ ਵਲੋਂ ਕਾਂਗਰਸ ਸਰਕਾਰ 'ਤੇ ਪੱਖਪਾਤ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਜਿਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨਾਂ ਨੂੰ ਮੰਡੀਆਂ 'ਚ ਆ ਰਹੀਆਂ ਮੁਸ਼ਕਿਲਾਂ ਨੂੰ ਲੈਕੇ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ ਨੂੰ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ।

ਮੰਡੀਆਂ 'ਚ ਆ ਰਹੀਆਂ ਮੁਸ਼ਕਿਲਾਂ ਨੂੰ ਲੈਕੇ ਅਕਾਲੀ ਦਲ ਵਲੋਂ ਡੀਸੀ ਨੂੰ ਸੌਂਪਿਆ ਮੰਗ ਪੱਤਰ
ਮੰਡੀਆਂ 'ਚ ਆ ਰਹੀਆਂ ਮੁਸ਼ਕਿਲਾਂ ਨੂੰ ਲੈਕੇ ਅਕਾਲੀ ਦਲ ਵਲੋਂ ਡੀਸੀ ਨੂੰ ਸੌਂਪਿਆ ਮੰਗ ਪੱਤਰ

By

Published : Apr 24, 2021, 8:28 PM IST

ਸ੍ਰੀ ਮੁਕਤਸਰ ਸਾਹਿਬ: ਕਣਕ ਦੀ ਫਸਲ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਵਲੋਂ ਮੰਡੀਆਂ 'ਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਜਿਸ ਨੂੰ ਲੈਕੇ ਵਿਰੋਧੀਆਂ ਵਲੋਂ ਕਾਂਗਰਸ ਸਰਕਾਰ 'ਤੇ ਪੱਖਪਾਤ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਜਿਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨਾਂ ਨੂੰ ਮੰਡੀਆਂ 'ਚ ਆ ਰਹੀਆਂ ਮੁਸ਼ਕਿਲਾਂ ਨੂੰ ਲੈਕੇ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ ਨੂੰ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਹਲਕਾ ਵਿਧਾਇਕ ਰੋਜ਼ੀ ਬਰਕੰਦੀ ਤੋਂ ਇਲਾਵਾ ਹੋਰ ਵੀ ਕਈ ਆਗੂ ਮੌਜੂਦ ਸੀ।

ਮੰਡੀਆਂ 'ਚ ਆ ਰਹੀਆਂ ਮੁਸ਼ਕਿਲਾਂ ਨੂੰ ਲੈਕੇ ਅਕਾਲੀ ਦਲ ਵਲੋਂ ਡੀਸੀ ਨੂੰ ਸੌਂਪਿਆ ਮੰਗ ਪੱਤਰ

ਇਸ ਮੌਕੇ ਅਕਾਲੀ ਵਿਧਾਇਕ ਦਾ ਕਹਿਣਾ ਕਿ ਸਰਕਾਰ ਵਲੋਂ ਜੋ ਮੰਡੀਆਂ ਦੇ ਪ੍ਰਬੰਧਾਂ ਦੀ ਗੱਲ ਕੀਤੀ ਜਾ ਰਹੀ ਹੈ ਉਹ ਖੋਖਲੇ ਸਾਬਤ ਹੋ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਮੰਡੀਆਂ 'ਚ ਬਾਰਦਾਨੇ ਦੀ ਪਹਿਲੇ ਦਿਨ ਤੋਂ ਕਮੀ ਆ ਰਹੀ ਹੈ। ਜਿਸ ਕਾਰਨ ਕਿਸਾਨ ਮੰਡੀਆਂ 'ਚ ਰਾਤਾਂ ਕੱਟਣ ਲਈ ਮਜ਼ਬੂਰ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਖਰੀਦ ਏਜੰਸੀਆਂ ਵਲੋਂ ਲਿਫਟਿੰਗ ਨਹੀਂ ਕੀਤੀ ਜਾ ਰਹੀ। ਇਸ ਦੇ ਨਾਲ ਹੀ ਅਕਾਲੀ ਦਲ ਦਾ ਕਹਿਣਾ ਕਿ ਸਰਕਾਰ ਵਲੋਂ ਆਪਣੇ ਚਿਹਤਿਆਂ ਨੂੰ ਬਾਰਦਾਨਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦਾ ਕਹਿਣਾ ਕਿ ਜੇਕਰ ਸਰਕਾਰ ਮੰਡੀਆਂ ਦੇ ਪ੍ਰਬੰਧਾਂ 'ਚ ਸੁਧਾਰ ਨਹੀਂ ਕਰਦੀ ਤਾਂ ਉਨ੍ਹਾਂ ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਬੇਅਦਬੀ ਮਾਮਲੇ ’ਚ ਨਵਜੋਤ ਸਿੱਧੂ ਨੇ ਟਵੀਟ ਕਰ ਕੈਪਟਨ ਅਮਰਿੰਦਰ ਸਿੰਘ ਤੋਂ ਪੁੱਛੇ ਸਵਾਲ

ABOUT THE AUTHOR

...view details