ਸ੍ਰੀ ਮੁਕਤਸਰ ਸਾਹਿਬ: ਹਲਕਾ ਲੰਬੀ ਦੇ ਪਿੰਡ ਤਰਮਾਲਾ ਦੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ ਹੋ ਗਏ ਹਨ। ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਇੰਨ੍ਹਾਂ ਪਰਿਵਾਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ 'ਚ ਨਿੱਘਾ ਸੁਆਗਤ ਕੀਤਾ।
ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਦਰਜਨਾਂ ਪਰਿਵਾਰ ਅਕਾਲੀ ਦਲ 'ਚ ਹੋਏ ਸ਼ਾਮਲ - congress leader
ਲੋਕ ਸਭਾ ਚੋਣਾਂ ਦੇ ਚੱਲਦਿਆਂ ਸਿਆਸੀ ਆਗੂਆਂ ਦਾ ਰੁਸਣਾ, ਮੰਨਾਉਣਤੇ ਪਾਰਟੀ ਬਦਲਣ ਦਾ ਦੌਰ ਜਾਰੀ ਹੈ। ਲੋਕ ਸਭਾ ਚੋਣਾਂ ਦਾ ਪਹਿਲਾ ਗੇੜ ਹੋ ਗਿਆ ਪਰ ਹਾਲੇ ਵੀ ਲੀਡਰਾਂ ਦਾ ਦੂਜੀਆਂ ਪਾਰਟੀਆਂ 'ਚ ਸ਼ਾਮਲ ਹੋਣ ਦਾ ਦੌਰ ਜਾਰੀ ਹੈ।
ਅਕਾਲੀਆਂ 'ਚ ਹੋਏ ਸ਼ਾਮਲ
ਵੀਡੀਓ
ਲੋਕਾਂ ਨੇ ਕਾਂਗਰਸ ਦੀ ਦੋ ਸਾਲ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਕੇ ਉਸ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ।
ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸੀ ਪਾਰਟੀ ਦੀਆਂ ਨਾਕਾਮੀਆਂ ਵੇਖਦਿਆਂ ਅੱਜ ਇਹ ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਹਨ। ਇਸ ਮੌਕੇ ਉਹਨਾਂ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹਨਾਂ ਨੇ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ ਉਹਨਾਂ 'ਚੋਂ ਅਜੇ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ।