ਸ੍ਰੀ ਮੁਕਤਸਰ ਸਾਹਿਬ: ਬਿਜਲੀ ਦੀ ਸਪਲਾਈ ਨਾ ਮਿਲਣ ਦੇ ਚੱਲਦੇ ਗਿੱਦੜਬਾਹਾ ਦੇ ਨੇੜਲੇ ਪਿੰਡ ਭਲਾਈਆਣਾ ਵਿਖੇ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਵੱਲੋਂ ਬਿਜਲੀ ਬੋਰਡ ਦੇ ਗਰਿੱਡ ਦਾ ਘਿਰਾਓ ਕੀਤਾ ਗਿਆ। ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਨੇ ਦੱਸਿਆ ਕਿ ਬਿਜਲੀ ਦੇ ਲਗਾਤਾਰ ਕੱਟ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੀ ਰਾਤ ਤਾਂ ਛੇ ਘੰਟੇ ਲਗਾਤਾਰ ਕੱਟ ਲੱਗਿਆ ਰਿਹਾ ਜਿਸ ਨਾਲ ਝੋਨੇ ਵਿੱਚੋਂ ਪਾਣੀ ਸੁੱਕਦਾ ਜਾ ਰਿਹਾ ਹੈ ਅਤੇ ਝੋਨੇ ਦੀ ਫਸਲ ਖ਼ਰਾਬ ਹੋ ਰਹੀ ਹੈ।
ਅੱਕੇ ਕਿਸਾਨਾਂ ਨੇ ਬਿਜਲੀ ਬੋਰਡ ਦੇ ਗਰਿੱਡ ਦਾ ਕੀਤਾ ਘਿਰਾਓ ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਪਿੰਡ ਭਲਾਈਆਣਾ ਵਿਖੇ ਬਿਜਲੀ ਬੋਰਡ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਸੀ ਅਤੇ ਮੰਗ ਪੱਤਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਉਸ ਸਮੇਂ ਬਿਜਲੀ ਬੋਰਡ ਦੇ ਨੁਮਾਇੰਦਿਆਂ ਵੱਲੋਂ ਇਹ ਕਹਿ ਦਿੱਤਾ ਗਿਆ ਸੀ ਕਿ ਹੁਣ ਤੁਹਾਨੂੰ ਬਿਜਲੀ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਪਰ ਉਹ ਸਿਰਫ਼ ਇੱਕ ਮਿੱਠੀ ਗੋਲੀ ਸੀ ਸਾਡੀ ਕੋਈ ਵੀ ਸੁਣਵਾਈ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫੇਲ੍ਹ ਹੁੰਦੀ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਜੇਕਰ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਅਸੀਂ ਦਿਨ-ਪ੍ਰਤੀ-ਦਿਨ ਇਸ ਸੰਘਰਸ਼ ਨੂੰ ਹੋਰ ਤੇਜ਼ ਤੇ ਤਿੱਖਾ ਕਰਾਂਗੇ।
ਇਹ ਵੀ ਪੜ੍ਹੋ:ਦਿੱਲੀ ਹਿੰਸਾ ਮਾਮਲਾ:ਗੁਰਜੋਤ ਦੇ ਪਰਿਵਾਰ ਦਾ ਇਲਜ਼ਾਮ ਕੇਂਦਰ ਦੇ ਇਸ਼ਾਰੇ ’ਤੇ ਕੰਮ ਕਰ ਰਹੀ ਦਿੱਲੀ ਪੁਲਿਸ