ਦਰਅਸਲ ਕੁੱਝ ਸਮਾਂ ਪਹਿਲਾਂ ਦਿਆਲ ਸਿੰਘ ਕੋਲਿਆਂਵਾਲੀ ਵਿਰੁੱਧ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਮੋਹਾਲੀ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਸੀ।
ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੂੰ ਮਿਲੀ ਜ਼ਮਾਨਤ - Jathedar Dyal Singh Kolianwali gets bail
ਸ੍ਰੀ ਮੁਕਤਸਰ ਸਾਹਿਬ: ਬਾਦਲ ਪਰਿਵਾਰ ਦੇ ਨਜ਼ਦੀਕੀ ਮੰਨੇ ਜਾਂਦੇ ਦਿਆਲ ਸਿੰਘ ਕੋਲਿਆਂਵਾਲੀ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਅਦਾਲਤ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ।
ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੂੰ ਮਿਲੀ ਜ਼ਮਾਨਤ
ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੂੰ ਮਿਲੀ ਜ਼ਮਾਨਤ
ਇਸੇ ਮਾਮਲੇ 'ਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਦਿਆਲ ਸਿੰਘ ਕੋਲਿਆਂਵਾਲੀ ਦਾ ਘਰ ਪਹੁੰਚਣ 'ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ।
ਇਸ ਮੌਕੇ ਦਿਆਲ ਸਿੰਘ ਕੋਲਿਆਂਵਾਲੀ ਨੇ ਆਪਣੇ ਸਮਰਥਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਔਖਾ ਸਮਾਂ ਆਉਂਦਾ ਰਹਿੰਦਾ ਹੈ। ਸਮੇਂ ਦੀਆਂ ਸਰਕਾਰਾਂ ਵੱਲੋਂ ਧੱਕੇਸ਼ਾਹੀਆਂ ਕੀਤੀਆਂ ਜਾਂਦੀਆਂ ਹਨ ਪਰ ਸਭ ਸੱਚ-ਝੂਠ ਦਾ ਨਿਤਾਰਾ ਹੋ ਜਾਵੇਗਾ।