ਸ਼੍ਰੀ ਮੁਕਤਸਰ ਸਾਹਿਬ: ਵਿਜੀਲੈਂਸ ਬਿਊਰੋ ਨੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਪੰਜ ਹਜ਼ਾਰ ਰੂਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਪਿੰਡ ਕਬਰਵਾਲਾ 'ਚ ਰਹਿਣ ਵਾਲੇ ਪਿੰਡ ਵਾਸੀ ਦੀ ਸ਼ਿਕਾਇਤ 'ਤੇ ਵਿਜੀਲੈਂਸ ਬਿਊਰੋ ਨੇ ਇਹ ਐਕਸ਼ਨ ਲਿਆ।
ਬਿਜਲੀ ਬੋਰਡ ਦਾ ਜੇ.ਈ ਰਿਸ਼ਵਤ ਲੈਂਦਾ ਕਾਬੂ - JE arrest
ਵਿਜੀਲੈਂਸ ਬਿਊਰੋ ਨੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਪੰਜ ਹਜ਼ਾਰ ਰੂਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਬਿਜਲੀ ਬੋਰਡ
ਸ਼ਿਕਾਇਤ ਕਰਤਾ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਜੱਸਾ ਸਿੰਘ ਸੜੇ ਹੋਏ ਟਰਾਂਸਫਾਰਮਰ ਨੂੰ ਬਦਲਣ ਲਈ ਉਸ ਕੋਲੋਂ ਲਗਾਤਾਰ 5 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਹੈ, ਜਿਸ ਉਪਰੰਤ ਸ਼ਿਕਾਇਤ ਦੇ ਅਧਾਰ 'ਤੇ ਵਿਜੀਲੈਂਸ ਨੇ ਟਰੈਪ ਲਗਾ ਕੇ ਉਕਤ ਜੇਈ ਜੱਸਾ ਸਿੰਘ ਨੂੰ ਰਿਸ਼ਵਤ ਸਮੇਤ ਕਾਬੂ ਕੀਤਾ। ਵਿਜੀਲੈਂਸ ਬਿਊਰੋ ਨੇ ਮੁਕੱਦਮਾ ਨੰ. 13, ਅਧੀਨ ਧਾਰਾ 7 ਪੀ ਸੀ ਐਕਟ ਮਾਮਲਾ ਦਰਜ ਕੀਤਾ ਹੈ। ਇਸ ਮੌਕੇ ਵਿਜੀਲੈਂਸ ਦੇ ਇੰਸਪੈਕਟਰ ਸੱਤਪ੍ਰੇਮ ਵੀ ਨਾਲ ਸਨ।