ਸ੍ਰੀ ਮੁਕਤਸਰ ਸਾਹਿਬ : ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਸੰਘਰਸ਼ ਕਰ ਰਹੇ ਹਨ। ਜਿਸ ਦੇ ਚੱਲਦਿਆਂ ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਦੀ ਸ਼ਹਾਦਤ ਵੀ ਹੋਈ। ਕਿਸਾਨਾਂ ਦੀ ਮੰਗ ਸੀ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਉਹ ਆਪਣੇ ਘਰਾਂ ਨੂੰ ਵਾਪਸ ਨਹੀਂ ਪਰਤਣਗੇ। ਇਸ ਦੇ ਚੱਲਦਿਆਂ ਸੰਘਰਸ਼ ਦਾ ਇੱਕ ਸਾਲ ਪੂਰਾ ਹੋਣ ਵਾਲਾ ਹੈ।
ਇਸ ਦੇ ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਵੀ ਕਰ ਦਿੱਤਾ। ਜਿਸ ਨੂੰ ਲੈਕੇ ਕਿਸਾਨਾਂ 'ਚ ਭਾਰੀ ਉਤਸ਼ਾਹ ਹੈ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਕਿ ਜਦੋਂ ਤੱਕ ਕਾਨੂੰਨੀ ਢੰਗ ਨਾਲ ਇਹ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਉਹ ਵਾਪਸ ਨਹੀਂ ਪਰਤਣਗੇ।
ਜੇ ਨਵੇਂ ਕਾਨੂੰਨ ਵੀ ਬਣਦੇ ਤਾਂ ਕਰਵਾ ਕੇ ਹਟਾਂਗੇ ਰੱਦ : ਕਿਸਾਨ ਇਹ ਵੀ ਪੜ੍ਹੋ :ਖੇਤੀ ਕਾਨੂੰਨ ਨੂੰ ਵਾਪਸ ਲੈਣ ’ਤੇ ਭੜਕੀ ਕੰਗਨਾ, ਕਿਹਾ ਇਹ...
ਇਸ ਦੇ ਵਿਚਾਲੇ ਹਿਮਾਚਲ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਵਲੋਂ ਵਿਵਾਦਿਤ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿਰਫ਼ ਕਿਸਾਨਾਂ ਦੇ ਦਬਾਅ ਹੇਠ ਰੱਦ ਕੀਤੇ ਗਏ ਹਨ ਅਤੇ ਜਲਦ ਨਵੇਂ ਕਾਨੂੰਨ ਬਣਾਏ ਜਾਣਗੇ। ਇਸ ਨੂੰ ਲੈਕੇ ਕਿਸਾਨਾਂ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਕਿਸਾਨਾਂ ਦਾ ਕਹਿਣਾ ਕਿ ਕਾਨੂੰਨਾਂ ਰੱਦ ਕਰਨ ਨਾਲ ਕਿਸਾਨਾਂ ਦੀ ਵੱਡੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਕਈ ਕੁਰਬਾਨੀਆਂ ਦੇਣ ਤੋਂ ਬਾਅਦ ਕਾਨੂੰਨ ਰੱਦ ਹੋਏ ਹਨ।
ਇਹ ਵੀ ਪੜ੍ਹੋ :ਨਵਾਂ ਆਵੇਗਾ ਖੇਤੀ ਕਾਨੂੰਨ! ਭਾਜਪਾ ਮੰਤਰੀ ਦੇ ਇਸ ਬਿਆਨ 'ਤੇ ਤੱਤੇ ਹੋਏ ਕਿਸਾਨ
ਕਿਸਾਨਾਂ ਦਾ ਕਹਿਣਾ ਕਿ ਉਪ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਕੇਂਦਰ ਸਰਕਾਰ ਬੁਖਲਾਹਟ 'ਚ ਹੈ। ਉਨ੍ਹਾਂ ਕਿਹਾ ਕਿ ਕਈ ਭਾਜਆ ਆਗੂਆਂ ਦੀ ਜ਼ਮਾਨਤਾਂ ਵੀ ਜ਼ਬਤ ਹੋਈਆਂ ਹਨ। ਜਿਸ ਕਾਰਨ ਕੇਂਦਰ ਨੂੰ ਇਹ ਕਾਨੂੰਨ ਰੱਦ ਕਰਨੇ ਪਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਸਕਦੇ ਹਨ ਤਾਂ ਉਹ ਨਵੇਂ ਕਾਨੂੰਨਾਂ ਨੂੰ ਵੀ ਰੱਦ ਕਰਵਾ ਸਕਦੇ ਹਨ। ਇਸ ਲਈ ਲੋੜ ਪਈ ਤਾਂ ਉਹ ਦੁਬਾਰਾ ਸੰਘਰਸ਼ ਕਰਨ ਲਈ ਤਿਆਰ ਰਹਿਣਗੇ।
ਇਹ ਵੀ ਪੜ੍ਹੋ :Farm Laws Repealed: MSP ਦੀ ਗਰੰਟੀ ਨਾ ਮਿਲਣ ਤੱਕ ਜਾਰੀ ਰਹੇਗਾ ਅੰਦੋਲਨ: ਗੁਰਨਾਮ ਚਡੂਨੀ