ਸ੍ਰੀ ਮੁਤਸਕਰ ਸਾਹਿਬ: ਬੀਤੇ ਦਿਨੀ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪਰਕਾਸ਼ ਸਿੰਘ ਬਾਦਲ ਦਾ ਮੋਹਾਲੀ ਦੇ ਫੋਰਟਿਜ਼ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਇਸ ਤੋਂ ਬਾਅਦ ਪਰਕਾਸ਼ ਸਿੰਘ ਬਾਦਲ ਦਾ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਸਸਕਾਰ ਕੀਤਾ ਗਿਆ। ਹੁਣ ਮਰਹੂਮ ਪਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਵਹਾਉਣ ਲਈ ਬਾਦਲ ਪਰਿਵਾਰ ਸ੍ਰੀ ਕੀਰਤਪੁਰ ਸਾਹਿਬ ਲਈ ਰਵਾਨਾ ਹੋਇਆ। ਬਾਦਲ ਪਰਿਵਾਰ ਇੱਕ ਬੱਸ ਰਾਹੀਂ ਅੰਤਿਮ ਰਸਮਾਂ ਲਈ ਕੀਰਤਪੁਰ ਸਾਹਿਬ ਨੂੰ ਰਵਾਨਾ ਹੋਇਆ। ਦੱਸ ਦਈਏ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਪਤਾਲਪੁਰੀ ਵਿਖੇ ਪਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਜਾਵੇਗਾ।
ਦੱਸ ਦਈਏ ਜਿੱਥੇ ਅੱਜ ਸ੍ਰੀ ਕੀਰਤਪੁਰ ਸਾਹਿਬ ਵਿੱਚ ਮਰਹੂਮ ਪਰਕਾਸ਼ ਸਿੰਘ ਬਾਦਲ ਦਾ ਅਸਥੀ ਵਿਸਰਜਨ ਕੀਤਾ ਜਾਵੇਗਾ ਉੱਥੇ ਹੀ ਭਲਕੇ ਪਰਕਾਸ਼ ਸਿੰਘ ਬਾਦਲ ਦੀਆਂ ਅੰਤਿਮ ਰਸਮਾਂ ਨੂੰ ਆਖਰੀ ਪੜ੍ਹਾਅ ਵੱਲ ਲਿਜਾਉਂਦੇ ਹੋਏ ਪਰਿਵਾਰ ਵੱਲੋਂ ਪਿੰਡ ਬਾਦਲ ਵਿੱਚ ਅੰਤਿਮ ਅਰਦਾਸ ਤੋਂ ਮਗਰੋਂ ਭੋਗ ਪਾਏ ਜਾਣਗੇ। ਦੱਸ ਦਈਏ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਲੰਘੇ ਵੀਰਵਾਰ ਨੂੰ ਦੁਪਹਿਰ 3 ਵਜੇ ਦੇ ਕਰੀਬ ਉਹਨਾਂ ਦੇ ਜੱਦੀ ਪਿੰਡ ਲੰਬੀ ਵਿੱਚ ਕੀਤਾ ਗਿਆ ਸੀ । ਦੱਸ ਦਈਏ ਕਿ ਪਿੰਡ ਲੰਬੀ ਦੇ ਸ਼ਮਸ਼ਾਨਘਾਟ ਵਿੱਚ ਥਾਂ ਘੱਟ ਹੋਣ ਕਰਕੇ ਅਤੇ ਪਰਕਾਸ਼ ਸਿੰਘ ਬਾਦਲ ਦਾ ਖੇਤਾਂ ਨਾਲ ਪਿਆਰ ਹੋਣ ਕਰਕੇ ਉਹਨਾਂ ਦਾ ਸਸਕਾਰ ਪਿੰਡ ਦੇ ਖੇਤਾਂ ਵਿੱਚ ਕੀਤਾ ਗਿਆ। ਦੱਸ ਦਈਏ ਕਿ ਪਰਕਾਸ਼ ਸਿੰਘ ਬਾਦਲ ਦੇ ਸਸਕਾਰ ਲਈ ਥਾਂ 2 ਏਕੜ ਖੜ੍ਹੇ ਕਿੰਨੂ ਦੇ ਬਾਗ ਨੂੰ ਉਜਾੜ ਕੇ ਬਣਾਈ ਗਈ ਸੀ।