ਸ੍ਰੀ ਮੁਕਤਸਰ ਸਾਹਿਬ: ਖੇਤ ਮਜ਼ਦੂਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਨੇੜੇ ਧਰਨਾ ਲਗਾਇਆ ਹੈ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ।
ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੇ ਕਿਹਾ ਹੈ ਕਿ ਅਸੀਂ ਸਾਰੇ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਹਾਂ।ਇਹ ਪ੍ਰਦਰਸ਼ਨ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਜੋ ਕਿਸਾਨ ਮਾਰੂ ਤਿੰਨ ਬਿੱਲ ਪਾਸ ਕੀਤੇ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇ।
ਸਰਕਾਰ ਖਿਲਾਫ਼ ਖੇਤ ਮਜ਼ਦੂਰ ਯੂਨੀਅਨ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ ਦਰਸ਼ਨ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਮਜ਼ਦੂਰ ਨੂੰ ਲੋੜ ਅਨੁਸਾਰ ਪਲਾਟ, ਪੈਨਸ਼ਨ ਅਤੇ ਨੌਕਰੀਆਂ ਦੇਣੀਆ ਚਾਹੀਦੀਆ ਹਨ। ਉਹਨਾਂ ਦਾ ਕਹਿਣਾ ਹੈ ਕਿ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਅਸੀ ਸੁਚੇਤ ਹਾਂ ਪਰ ਭੁੱਖੇ ਮਾਰਨ ਨਾਲੋਂ ਕੋਰੋਨਾ ਨਾਲ ਮਰਨਾ ਹੀ ਠੀਕ ਹੈ ਅਤੇ ਉਹਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਜੇਕਰ ਸਾਨੂੰ ਘਰਾਂ ਵਿਚ ਰੱਖਣਾ ਹੈ ਤਾਂ ਸਾਨੂੰ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇ ਤਾਂ ਕਿ ਅਸੀਂ ਆਪਣਾ ਘਰ ਚਲਾ ਸਕੀਏ।
ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ।ਪ੍ਰਧਾਨ ਦਾ ਕਹਿਣਾ ਹੈ ਕਿ ਮਜ਼ਦੂਰਾਂ ਨੂੰ ਬਣਦਾ ਹੱਕ ਦੇਣਾ ਚਾਹੀਦਾ ਹੈ।ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਖੇਤੀਬਾੜੀ ਦੇ ਕਾਲੇ ਤਿੰਨ ਕਾਨੂੰਨਾਂ ਨੂੰ ਜਲਦੀ ਤੋਂ ਜਲਦੀ ਰੱਦ ਕਰੇ ਨਹੀਂ ਸਿੰਘੂ ਬਾਰਡਰ ਉਤੇ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜੋ:ਨਾਭਾ 'ਚ ਵੈਕਸੀਨ ਦੀ ਘਾਟ, ਲੋਕ ਪਰੇਸ਼ਾਨ