ਮੁਕਤਸਰ ਸਾਹਿਬ: ਜ਼ਿਲੇ ਦੇ ਪਿੰਡ ਫ਼ਕਰਸਰ ਨਿਵਾਸੀ 30 ਸਾਲਾ ਜਸਵਿੰਦਰ ਸਿੰਘ ਜੱਸੀ ਨੇ ਕਰਜ਼ੇ ਤੋ ਤੰਗ ਆ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਗੰਭੀਰ ਹਾਲਤ ਵਿੱਚ ਨੌਜਵਾਨ ਕਿਸਾਨ ਨੂੰ ਹਸਪਤਾਲ ਲੈ ਜਾਇਆ ਗਿਆ ਜਿੱਥੇ ਉਸ ਦੀ ਇਲਾਜ਼ ਦੌਰਾਨ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਇੱਕ 9 ਸਾਲ ਦਾ ਬੇਟਾ ਛੱਡ ਗਿਆ ਹੈ।
ਇੱਕ ਹੋਰ ਅੰਨਦਾਤਾ ਚੜਿਆ ਕਰਜ਼ੇ ਦੀ ਭੇਂਟ - khabran online
ਕਰਜ਼ੇ ਤੋਂ ਪਰੇਸ਼ਾਨ 30 ਸਾਲਾ ਕਿਸਾਨ ਜਸਵਿੰਦਰ ਸਿੰਘ ਨੇ ਖ਼ੁਦਕੁਸ਼ੀ ਕਰ ਲਈ। ਕਿਸਾਨ ਕੋਲ ਪੰਜ ਏਕੜ ਜ਼ਮੀਨ ਅਤੇ 12 ਲੱਖ ਰੁਪਏ ਦਾ ਕਰਜ਼ਾ ਸੀ।
ਫ਼ੋਟੋ
ਵੀਡੀਓ
ਕਿਸਾਨ ਕੋਲ ਪੰਜ ਏਕੜ ਜ਼ਮੀਨ ਅਤੇ 12 ਲੱਖ ਰੁਪਏ ਦਾ ਕਰਜ਼ਾ ਸੀ। ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਇਸ ਪਰੇਸ਼ਾਨੀ ਦੇ ਚਲਦੇ ਲੰਘੇ ਸ਼ੁੱਕਰਵਾਰ ਦੀ ਦੇਰ ਸ਼ਾਮ ਉਸ ਨੇ ਖ਼ੁਦਕੁਸ਼ੀ ਕਰ ਲਈ।
ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਹਵਾਲੇ ਕਰ ਦਿੱਤਾ ਹੈ।