ਸ੍ਰੀ ਮੁਕਤਸਰ ਸਾਹਿਬ: ਬੀਜੇਪੀ ਦੇ ਅਬੋਹਰ ਤੋਂ ਐਮਐਲਏ ਅਰੁਣ ਨਾਰੰਗ ਮਲੋਟ ਚ ਕਾਂਗਰਸ ਸਰਕਾਰ ਦੀ ਚਾਰ ਸਾਲ ਦੀ ਕਾਰਗੁਜਾਰੀ ਉੱਤੇ ਪ੍ਰੈਸ ਕਾਨਫਰੰਸ ਕਰਨ ਪਹੁੰਚੇ ਸੀ। ਪਰ ਇਸ ਦੌਰਾਨ ਕਿਸਾਨਾਂ ਨੇ ਬੀਜੇਪੀ ਲੀਡਰ ਦਾ ਘਿਰਾਓ ਕਰ ਲਿਆ ਅਤੇ ਉਨ੍ਹਾਂ ਦੇ ਖਿਲਾਫ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
ਇਸ ਮਾਮਲੇ ਸਬੰਧੀ ਸੁਖਦੇਵ ਸਿੰਘ ਜ਼ਿਲ੍ਹਾ ਪ੍ਰਧਾਨ, ਸਿੱਧੂਪੁਰ ਏਕਤਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ 26 ਤਾਰੀਕ ਨੂੰ ਸਟੇਜ ਤੋਂ ਇਹ ਐਲਾਨ ਕਰ ਦਿੱਤਾ ਸੀ ਕਿ ਉਹ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕਿਸੇ ਵੀ ਸਿਆਸੀ ਆਗੂ ਨੂੰ ਕੋਈ ਸਮਾਗਮ ਜਾਂ ਕੋਈ ਪ੍ਰੈੱਸ ਕਾਨਫਰੰਸ ਨਹੀਂ ਕਰਨ ਦਿਆਂਗੇ ਪਰ ਮਲੋਟ ਵਿਖੇ ਬੀਜੇਪੀ ਲੀਡਰ ਅਰੁਣ ਨਾਰੰਗ ਪ੍ਰੈੱਸ ਨੂੰ ਸੰਬੋਧਨ ਕਰਨ ਆਏ ਸਨ ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ।