ਸ੍ਰੀ ਮੁਕਤਸਰ ਸਾਹਿਬ: ਝੋਨੇ ਦੀ ਬਿਜਾਈ ਪੂਰੇ ਪੰਜਾਬ ਵਿੱਚ ਚੱਲ ਰਹੀ ਹੈ ਅਤੇ ਇਸ ਕਾਰਨ ਕਿਸਾਨਾਂ ਨੂੰ ਬਿਜਲੀ ਅਤੇ ਨਹਿਰੀ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਣੀ ਦੀ ਸਮੱਸਿਆ ਨੂੰ ਲੈਕੇ ਕਿਸਾਨਾਂ ਦੇ ਵਿੱਚ ਸਰਕਾਰ ਤੇ ਪ੍ਰਸ਼ਾਸਨ ਦੇ ਪ੍ਰਤੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਮੱਸਿਆ ਨੂੰ ਲੈਕੇ ਕਿਸਾਨਾਂ ਦੇ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਡੀਸੀ ਦਫ਼ਤਰ ਬਾਹਰ ਧਰਨਾ ਲਗਾਇਆ ਗਿਆ। ਇਸ ਦੌਰਾਨ ਕਿਸਾਨਾਂ ਦੇ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ 8 ਘੰਟੇ ਸਰਕਾਰ ਦੁਆਰਾ ਬਿਜਲੀ ਸਪਲਾਈ ਨਹੀਂ ਦਿੱਤੀ ਜਾ ਰਹੀ । ਕਿਸਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਰਫ ਦਿਨ ਅਤੇ ਰਾਤ ਨੂੰ 5 ਘੰਟੇ ਬਿਜਲੀ ਸਪਲਾਈ ਦਿੱਤੀ ਜਾਂਦੀ ਹੈ ਤੇ ਜਿਸ ਕਾਰਨ ਉਨ੍ਹਾਂ ਨੂੰ ਝੋਨੇ ਦੀ ਬਿਜਾਈ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।