ਸ੍ਰੀ ਮੁਕਤਸਰ ਸਾਹਿਬ: ਹਾੜੀ ਦੀ ਫ਼ਸਲ ਦੀ ਖਰੀਦ ਨੂੰ ਲੈਕੇ ਸਰਕਾਰ ਵਲੋਂ ਮੰਡੀਆਂ 'ਚ ਪੁਖ਼ਤਾ ਇੰਤਜ਼ਾਮ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਬਾਵਜੂਦ ਇਸਦੇ ਕਿਸਾਨ ਅਤੇ ਆੜ੍ਹਤੀ ਮੰਡੀਆਂ ਦੇ ਪ੍ਰਬੰਧਾਂ ਨੂੰ ਲੈਕੇ ਸਰਕਾਰ 'ਤੇ ਸਵਾਲ ਖੜੇ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਕਿ ਬਾਰਾਨੇ ਦੀ ਕਮੀ ਅਤੇ ਮੀਂਹ ਕਾਰਨ ਫਸਲ ਦਾ ਨੁਕਸਾਨ ਹੋ ਰਿਹਾ ਹੈ, ਜਿਸ ਕਾਰਨ ਕਿਸਾਨਾਂ ਨੂੰ ਵੱਡੀਆਂ ਮੁਸ਼ਕਿਲਾਂ ਆ ਰਹੀਆਂ ਹਨ।
ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਗੁਰਭਗਤ ਸਿੰਘ ਭਲਾਈਪੁਰ ਦਾ ਕਹਿਣਾ ਕਿ ਸਰਕਾਰ ਵਲੋਂ ਪਹਿਲਾਂ ਫਸਲ ਦੀ ਖਰੀਦ ਦੇਰੀ ਨਾਲ ਸ਼ੁਰੂ ਕੀਤੀ ਗਈ। ਉਨ੍ਹਾਂ ਦਾ ਕਹਿਣਾ ਕਿ ਮੰਡੀਆਂ 'ਚ ਬਾਰਦਾਨੇ ਦੀ ਭਾਰੀ ਕਮੀ ਆ ਰਹੀ ਹੈ, ਜਿਸ ਕਾਰਨ ਕਿਸਾਨ ਮੰਡੀਆਂ 'ਚ ਰੁਲਣ ਲਈ ਮਜ਼ਬੂਰ ਹਨ। ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਫਸਲ ਦੀ ਲਿਫਟਿੰਗ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਕਿਸਾਨ ਖੁੱਲ੍ਹੇ 'ਚ ਕਣਕ ਸੁੱਟਣ ਲਈ ਮਜ਼ਬੂਰ ਹਨ।