ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮਲੋਟ ਫੇਰੀ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਸੁਖਬੀਰ ਬਾਦਲ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਗੁੱਸੇ ਚ ਆਏ ਕਿਸਾਨਾਂ ਨੇ ਸੁਖਬੀਰ ਬਾਦਲ ਦੇ ਲੱਗੇ ਪੋਸਟਰਾਂ ਨੂੰ ਵੀ ਪਾੜ ਕੇ ਸੁੱਟ ਦਿੱਤਾ।
ਕਿਸਾਨਾਂ ਦਾ ਕਹਿਣਾ ਹੈ ਕਿ ਜਦੋ ਤੱਕ ਸੁਖਬੀਰ ਬਾਦਲ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਦਿੰਦੇ ਉਦੋਂ ਤੱਕ ਉਨ੍ਹਾਂ ਵੱਲੋਂ ਵਿਰੋਧ ਜਾਰੀ ਰਹੇਗਾ। ਕਿਸਾਨਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਭਲਕੇ ਗਿੱਦੜਬਾਹਾ ਵਿਖੇ ਵੀ ਇਸੇ ਤਰਾਂ ਹੀ ਵਿਰੋਧ ਕੀਤਾ ਜਾਵੇਗਾ। ਕਿਸਾਨਾ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਮੀਟਿੰਗ ਬੇਸਿੱਟਾ ਰਹੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਨਹੀ ਮੰਨਿਆ ਗਿਆ ਹੈ।