ਕਿਸਾਨਾਂ ਨੇ ਖੋਲ੍ਹਿਆ ਸਰਕਾਰ ਅਤੇ ਦਾਣਾ ਮੰਡੀ ਪ੍ਰਸ਼ਾਸਨ ਖਿਲਾਫ਼ ਮੋਰਚਾ - muktsar sahib
ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਟਲੀ ਦੀ ਦਾਣਾ ਮੰਡੀ 'ਚ ਕਿਸਾਨਾਂ ਵੱਲੋਂ ਸਰਕਾਰ ਅਤੇ ਮੰਡੀ ਪ੍ਰਸ਼ਾਸਨ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਕਣਕ ਦੀ ਸਹੀ ਢੰਗ ਨਾਲ ਖ਼ਰੀਦ ਨਹੀਂ ਹੋ ਰਹੀ ਅਤੇ ਦਾਣਾ ਮੰਡੀ 'ਚ ਕਿਸਾਨਾਂ ਲਈ ਢੁੱਕਵੇਂ ਪ੍ਰਬੰਧ ਵੀ ਨਹੀਂ ਕੀਤੇ ਗਏ ਹਨ।
ਸ਼੍ਰੀ ਮੁਕਤਸਰ ਸਾਹਿਬ: ਪਿੰਡ ਕੋਟਲੀ ਦੀ ਦਾਣਾ ਮੰਡੀ ਵਿੱਚ ਕਣਕ ਦੀ ਸਹੀ ਢੰਗ ਨਾਲ ਖਰੀਦ ਨਾ ਹੋਣ ਅਤੇ ਕਿਸਾਨਾਂ ਦੀਆਂ ਸਹੂਲਤ ਲਈ ਦਾਣਾ ਮੰਡੀ 'ਚ ਢੁੱਕਵੇਂ ਪ੍ਰਬੰਧ ਨਾ ਹੋਣ ਦੇ ਚਲਦਿਆਂ ਕਿਸਾਨਾਂ ਵੱਲੋਂ ਸਰਕਾਰ ਅਤੇ ਪ੍ਰਸ਼ਾਸ਼ਨ ਖਿਲਾਫ ਜ਼ੋਰਦਾਰ ਪ੍ਰਦਸ਼ਨ ਕੀਤਾ ਗਿਆ।
ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। ਅਤੇ ਉਹ ਪਿਛਲੇ ਇੱਕ ਹਫ਼ਤੇ ਤੋਂ ਦਾਣਾ ਮੰਡੀ 'ਚ ਆਪਣੀ ਫ਼ਸਲ ਲੈ ਕੇ ਬੈਠੇ ਹੋਏ ਹਨ। ਪਰ ਕਿਸੇ ਵੀ ਸਰਕਾਰੀ ਅਧਿਕਾਰੀ ਵੱਲੋਂ ਉਨਾਂ ਦੀ ਸਾਰ ਨਹੀਂ ਲਈ ਗਈ।
ਉਨਾਂ ਕਿਹਾ ਕਿ ਹੁਣ ਤੱਕ ਸਿਰਫ਼ ਚੌਥਾ ਹਿੱਸਾ ਹੀ ਫ਼ਸਲ ਮੰਡੀਆਂ 'ਚ ਆਈ ਹੈ, ਪਰ ਦਾਣਾ ਮੰਡੀ ਕਣਕ ਨਾਲ ਪੂਰੀ ਭਰ ਗਈ ਹੈ। ਇਸਦੇ ਬਾਵਜੂਦ ਵੀ ਕਣਕ ਦੀ ਖਰੀਦ ਸਹੀ ਢੰਗ ਨਾਲ ਨਹੀਂ ਹੋ ਰਹੀ।