ਸ੍ਰੀ ਮੁਕਤਸਰ ਸਾਹਿਬ:ਪਰਾਲੀ ਸਾੜਨ ਨੂੰ ਲੈ ਕੇ ਪੰਜਾਬ ਵਿੱਚ ਕਿਸਾਨਾਂ ਉੱਪਰ ਦਰਜ ਕੀਤੇ ਗਏ ਮਾਮਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਉਗਰਾਹਾਂ ਵੱਲੋਂ ਡੀਐੱਸਪੀ ਗਿੱਦੜਬਾਹਾ ਦੇ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਜਿੱਥੇ ਕਿ ਪੂਰੇ ਪੰਜਾਬ 'ਚ ਪਿਛਲੇ ਸਮੇਂ ਤੋਂ ਕਿਸਾਨਾਂ ਉਪਰ ਪਰਾਲੀ ਸਾੜਨ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖ਼ਤੀ ਨਾਲ ਕਾਫੀ ਮਾਮਲੇ ਦਰਜ ਕੀਤੇ ਗਏ ਹਨ ਅਤੇ ਉੱਥੇ ਹੀ ਕਿਸਾਨਾਂ ਨੂੰ ਜੁਰਮਾਨੇ ਵੀ ਕੀਤੇ ਗਏ ਹਨ, ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਉਗਰਾਹਾਂ ਵੱਲੋਂ ਬਲਾਕ ਪੱਧਰ ਦੇ ਉੱਪਰ ਡੀਐਸਪੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਜਿਸ ਦੇ ਚੱਲਦੇ ਅੱਜ ਗਿੱਦੜਬਾਹਾ ਦੇ ਡੀਐੱਸਪੀ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਕਿਸਾਨ ਆਗੂਆਂ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕੀਤਾ ਅਤੇ ਕਿਸਾਨਾਂ ਦੀਆਂ ਸਮੱਸਿਆ ਦੇ ਹੱਲ ਕਰਵਾਉਣ ਲਈ ਆਵਾਜ਼ ਚੱਕਣ ਦੀ ਅਪੀਲ ਕੀਤੀ।
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਪੂਰਨ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਕਿਸਾਨਾਂ ਨੂੰ ਕਿਸ ਤਰ੍ਹਾਂ ਪਰਾਲੀ ਨੂੰ ਇਕੱਠਾ ਕਰਨ ਹੈ ਦੇ ਲਈ ਕੋਈ ਵੀ ਸੰਦ ਮੁਹੱਈਆ ਨਹੀਂ ਕਰਵਾਇਆ ਤੇ ਨਾ ਹੀ ਸੁਪਰੀਮ ਕੋਰਟ ਦੁਆਰਾ ਲਾਗੂ ਕੀਤਾ ਗਿਆ ਫ਼ੈਸਲਾ ਮਨਜ਼ੂਰ ਕੀਤਾ। ਕਿਸਾਨਾਂ ਨੇ ਕਿਹਾ ਕਿ ਪਰਾਲੀ ਸਾੜਨ ਤੋਂ ਇਲਾਵਾ ਕਿਸਾਨਾਂ ਕੋਲ ਹੋਰ ਕੋਈ ਹੱਲ ਨਹੀਂ ਰਹਿ ਜਾਂਦਾ।