ਸ੍ਰੀ ਮੁਕਤਸਰ ਸਾਹਿਬ: ਪਰਾਲੀ ਸਾੜਨ ਨੂੰ ਲੈ ਕੇ ਕਿਸਾਨਾਂ ਉੱਤੇ ਦਰਜ ਮਾਮਲਿਆਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀ ਬੀਕੇਯੂ ਸਿੱਧੂਪੁਰ ਵੱਲੋਂ ਥਾਣਾ ਸਦਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਿਸਾਨਾਂ ਉੱਤੇ ਹੋਏ ਮਾਮਲੇ ਰੱਦ ਕਰਾਉਣ ਨੂੰ ਲੈ ਕੇ ਕਿਸਾਨਾਂ ਨੇ ਥਾਣਾ ਸਦਰ ਅੱਗੇ ਦਿੱਤਾ ਧਰਨਾ
ਸ੍ਰੀ ਮੁਕਤਸਰ ਸਾਹਿਬ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਕਿਸਾਨਾਂ ਉੱਤੇ ਦਰਜ ਮਾਮਲਿਆਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀ ਬੀਕੇਯੂ ਸਿੱਧੂਪੁਰ ਵੱਲੋਂ ਥਾਣਾ ਸਦਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਬਾਰੇ ਬੀਕੇਯੂ ਸਿੱਧੂਪੁਰ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਕਿਹਾ ਕਿ ਜਦੋਂ ਤੱਕ ਪਰਾਲੀ ਸਾੜਨ ਸਬੰਧੀ ਕਿਸਾਨਾਂ 'ਤੇ ਦਰਜ ਹੋਏ ਮਾਮਲੇ ਰੱਦ ਨਹੀਂ ਹੁੰਦੇ, ਉਦੋਂ ਤੱਕ ਉਹ ਸੰਘਰਸ਼ ਜਾਰੀ ਰੱਖਣਗੇ। ਸੁਖਦੇਵ ਸਿੰਘ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਧਰਨਾ ਮੰਗ ਪੂਰੀ ਨਾ ਹੋਣ ਤੱਕ ਲੰਮੇਂ ਸਮੇਂ ਤੱਕ ਜਾਰੀ ਰਹੇਗਾ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੁਲਿਸ ਵੱਲੋਂ ਕੁੱਝ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾਮਲੇ ਵਿੱਚ ਪੁਲਸ ਹਿਰਾਸਤ ਵਿਚ ਲਿਆ ਗਿਆ ਸੀ ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀ ਵੱਲੋਂ ਦੇਰ ਰਾਤ ਤੱਕ ਧਰਨਾ ਲਗਾਇਆ ਗਿਆ ਸੀ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਮੰਗ ਕੀਤੀ ਸੀ ਕਿ ਪੂਰੇ ਪੰਜਾਬ ਵਿੱਚ ਕਿਸਾਨਾਂ ਉੱਤੇ ਕੀਤੇ ਗਏ ਪਰਚਿਆਂ ਨੂੰ ਰੱਦ ਕੀਤਾ ਜਾਵੇ ਨਹੀਂ ਤਾਂ ਉਨ੍ਹਾਂ ਦਾ ਸੰਘਰਸ਼ ਲੰਮੇ ਸਮੇਂ ਤੱਕ ਚੱਲਦਾ ਰਹੇਗਾ। ਇਸ ਮਾਮਲੇ ਵਿੱਚ ਹੀ ਕਿਸਾਨ ਜਥੇਬੰਦੀ ਕਿਸਾਨਾਂ ਦੇ ਮਾਮਲੇ ਰੱਦ ਕਰਵਾਉਣ ਲਈ ਮੁੜ ਧਰਨਾ ਦੇ ਰਹੀ ਹੈ।