ਮਾਮੂਲੀ ਝਗੜੇ ਦੌਰਾਨ ਚੱਲੀਆਂ ਗੋਲ਼ੀਆਂ, ਘਟਨਾ ਸੀਸੀਟੀਵੀ ਵਿਚ ਕੈਦ ਸ੍ਰੀ ਮੁਕਤਸਰ ਸਾਹਿਬ :ਪੰਜਾਬ ਵਿਚ ਲਗਾਤਾਰ ਅਪਰਾਧਿਕ ਮਾਮਲੇ ਵਧਦੇ ਜਾ ਰਹੇ ਹਨ। ਆਏ ਦਿਨ ਸੂਬੇ ਵਿਚ ਗੋਲੀਆਂ ਚੱਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਪੰਜਾਬ ਵਿਚ ਅਮਨ ਸ਼ਾਂਤੀ ਨਾਮ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ। ਇਹ ਘਟਨਾਵਾਂ ਪੁਲਿਸ ਦੇ ਪ੍ਰਬੰਧਾਂ ਉਤੇ ਸਵਾਲੀਆ ਨਿਸ਼ਾਨ ਚੁੱਕਦੀਆਂ ਹਨ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਵੀ ਸੂਬੇ ਵਿਚ ਕਾਨੂੰਨ ਪ੍ਰਬੰਧ ਸਹੀ ਹੋਣ ਅਤੇ ਅਮਨ ਸ਼ਾਂਤੀ ਕਾਇਮ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਅਜਿਹੀਆਂ ਜ਼ਮੀਨੀ ਪੱਧਰ ਉਤੇ ਹਕੀਕਤ ਕੁਝ ਹੋਰ ਹੀ ਬਿਆਨ ਕਰਦੀਆਂ ਹਨ।
ਇਹ ਵੀ ਪੜ੍ਹੋ :Signature Campaign : ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹਸਤਾਖਰ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ
ਡੀਸੀ ਦਫ਼ਤਰ ਤੋਂ ਕੁਝ ਦੂਰੀ ਉਤੇ ਚੱਲੀਆਂ ਗੋਲੀਆਂ :ਤਾਜ਼ਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿਥੇ ਕੁਝ ਨੌਜਵਾਨਾਂ ਵਿਚਕਾਰ ਮਾਮੂਲੀ ਝਗੜੇ ਨੇ ਖੂਨੀ ਰੂਪ ਧਾਰ ਲਿਆ। ਇਸ ਝਗੜੇ ਵਿਚ ਗੋਲੀਆਂ ਚੱਲੀਆਂ ਤੇ ਦੋ ਨੌਜਵਾਨ ਜ਼ਖਮੀ ਵੀ ਹੋ ਗਏ। ਹਾਲਾਂਕਿ ਇਸ ਪੂਰੇ ਘਟਨਾ ਦੀ ਫੁਟੇਜ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਨਜ਼ਦੀਕ ਚੱਕ ਪਿੰਡ ਵਿਚ ਬਣੇ ਖੇਡ ਗਰਾਊਂਡ ਵਿਚ ਦੋ ਧਿਰਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤੂੰ ਤੂੰ ਮੈਂ ਮੈਂ ਹੋ ਗਈ। ਇਸ ਮਗਰੋਂ ਇਹ ਝਗੜਾ ਲੜਾਈ ਦਾ ਰੂਪ ਧਾਰਨ ਕਰ ਗਿਆ। ਇਸ ਉਪਰੰਤ ਦੋਵਾਂ ਧਿਰਾਂ ਦੇ ਨੌਜਵਾਨਾਂ ਵਿਚਕਾਰ ਪੱਥਰਬਾਜ਼ੀ ਤੇ ਗੋਲੀਬਾਰੀ ਹੋਈ।
ਇਹ ਵੀ ਪੜ੍ਹੋ :Delhi Riots 2020 : ਦਿੱਲੀ ਦੰਗਿਆਂ ਨੂੰ ਪੂਰੇ ਹੋਏ ਤਿੰਨ ਸਾਲ, ਜਾਣੋ ਹੁਣ ਤੱਕ ਕਿੰਨੇ ਦੋਸ਼ੀ ਤੈਅ ਤੇ ਕਿੰਨੇ ਬਰੀ
ਵੀਡੀਓ ਵਾਇਰਲ :ਇਸ ਸਬੰਧੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਈਰਲ ਹੋ ਰਹੀ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ 25 ਤੋਂ 30 ਨੌਜਵਾਨ ਆਪਸ ਵਿਚ ਲੜ ਰਹੇ ਹਨ। ਜਾਣਕਾਰੀ ਅਨੁਸਾਰ ਇਸ ਲੜਾਈ ਵਿਚ ਦੋ ਨੌਜਵਾਨ ਜ਼ਖ਼ਮੀ ਹੋਏ ਹਨ। ਇਕ ਨੌਜਵਾਨ ਜਿਸ ਦੀ ਪਛਾਣ ਪਿੰਡ ਸੰਗੂਧੋਨ ਦਾ ਹਰਪ੍ਰੀਤ ਸਿੰਘ ਵਜੋਂ ਹੋਈ ਹੈ, ਜਿਸ ਦੀ ਗੋਲੀ ਲੱਗਣ ਕਾਰਨ ਹਾਲਤ ਨਾਜ਼ੁਕ ਹੈ। ਇਕ ਨੌਜਵਾਨ ਮੁਕਤਸਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਅਧੀਨ ਹੈ। ਜ਼ਖ਼ਮੀ ਹੋਏ ਨੌਜਵਾਨ ਨੇ ਦੱਸੀਆ ਕੀ ਉਹ ਕੰਮ ਤੋਂ ਘਰ ਵਾਪਸ ਆਇਆ ਸੀ ਤੇ ਬਾਹਰ ਨਜ਼ਦੀਕ ਦੁਕਾਨ ਉਤੇ ਕੁਝ ਸਾਮਾਨ ਲੈਣ ਲਈ ਗਿਆ ਤਾਂ ਬਾਹਰ ਕੁਝ ਨੌਜਵਾਨ ਆਪਸ ਵਿਚ ਲੜ ਰਹੇ ਸਨ, ਜਿਨ੍ਹਾਂ ਵਿਚੋਂ ਇਕ ਮੇਰਾ ਜਾਣਕਾਰੀ ਸੀ। ਜਦੋਂ ਮੈਂ ਉਸ ਨੂੰ ਛੁ਼ਡਵਾਉਣ ਗਿਆ ਤਾਂ ਉਨ੍ਹਾਂ ਨੇ ਮੇਰੇ ਉਤੇ ਹਮਲਾ ਕਰ ਦਿੱਤਾ। ਡਾਕਟਰਾਂ ਦਾ ਕਹਿਣਾ ਹੈ ਕਿ ਨੌਜਵਾਨਾਂ ਦੀ ਹਾਲਤ ਸਥਿਰ ਹੈ। ਉਧਰ ਮੌਕੇ ਉਤੇ ਪੁੰਹਚੇ ਡੀਐਸਪੀ ਜਗਦੀਸ਼ ਕੁਮਾਰ ਦਾ ਕਹਿਣਾ ਹੈ ਕਿ ਜਦੋਂ ਜ਼ਖ਼ਮੀ ਨੌਜਵਾਨਾਂ ਦੇ ਬਿਆਨ ਕਲਮਬਧ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮਾਮਲਾ ਦਰਜ ਕਰ ਲਿਆ ਗਿਆ ਹੈ।