ਸ੍ਰੀ ਮੁਕਤਸਰ ਸਾਹਿਬ : ਪਿਛਲੇ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਕਾਰਨ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਹੜ੍ਹ ਦੇ ਹਾਲਾਤ ਬਣ ਗਏ ਹਨ। ਮੀਂਹ ਦੇ ਪਾਣੀ ਦੀ ਸਹੀ ਨਿਕਾਸੀ ਨਾਲ ਹੋਣ ਕਾਰਨ ਪਿੰਡਾਂ ਦੇ ਨਿਚਲੇ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਖੇਤਾਂ ਵਿੱਚ ਪਾਣੀ ਭਰ ਜਾਣ ਕਾਰਨ ਕਿਸਾਨਾਂ ਦੀ ਫ਼ਸਲ ਬਰਬਾਦ ਹੋ ਗਈ ਹੈ। ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਅਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਣੀ ਦੀ ਨਿਕਾਸੀ ਲਈ ਸਹੀ ਪ੍ਰਬੰਧ ਨਾ ਕੀਤੇ ਜਾਣ ਨੂੰ ਲੈ ਕੇ ਆਮ ਲੋਕਾਂ ਵਿੱਚ ਭਾਰੀ ਰੋਸ ਹੈ। ਇਸ ਰੋਸ ਨੂੰ ਜ਼ਾਹਿਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਅਗਵਾਈ 'ਚ ਲੋਕਾਂ ਨੇ ਮੁਕਤਸਰ-ਕੋਟਕਪੂਰਾ ਮੁੱਖ ਮਾਰਗ 'ਤੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਅਤੇ ਆਮ ਲੋਕਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਜਲਦ ਤੋਂ ਜਲਦ ਪਾਣੀ ਦੀ ਨਿਕਾਸੀ ਅਤੇ ਸਫਾਈ ਦੇ ਪ੍ਰਬੰਧ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਕਿਸਾਨਾਂ ਨੇ ਸੂਬਾ ਸਰਕਾਰ ਕੋਲੋਂ ਹੜ੍ਹ ਕਾਰਨ ਬਰਬਾਦ ਹੋਈ ਫਸਲਾਂ ਅਤੇ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
ਹੜ੍ਹ ਨਾਲ ਪਰੇਸ਼ਾਨ ਲੋਕਾਂ ਨੇ ਪ੍ਰਸ਼ਾਸਨ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ - Sri Muktsar Sahib
ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਹੜ੍ਹ ਕਾਰਨ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ। ਇਸ ਦੌਰਾਨ ਫਸਲਾਂ ਬਰਬਾਦ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਝਲਣਾ ਪਿਆ। ਸ਼ਹਿਰ ਦੇ ਕੋਟਕਪੂਰਾ ਮੁੱਖ ਮਾਰਗ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ 'ਚ ਨਾਰਾਜ਼ ਲੋਕਾਂ ਨੇ ਪਾਣੀ ਦੀ ਨਿਕਾਸੀ ਦੇ ਸਹੀ ਪ੍ਰਬੰਧ ਨਾ ਹੋਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਈਟੀਵੀ ਭਾਰਤ ਨਾਲ ਆਪਣੀ ਪਰੇਸ਼ਾਨੀ ਸਾਂਝੀ ਕਰਦਿਆਂ ਲੋਕਾਂ ਨੇ ਦੱਸਿਆ ਕਿ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਪਿੰਡਾਂ ਵਿੱਚ ਸਹੀ ਪ੍ਰਬੰਧ ਨਹੀਂ ਕੀਤੇ ਗਏ।ਜ਼ਿਲ੍ਹੇ ਦੇ ਡਰੇਨ ਵਿਭਾਗ ਵੱਲੋਂ ਹਰ ਵਾਰ ਸਿਰਫ਼ ਕਾਗਜ਼ਾਂ ਉੱਤੇ ਸਫਾਈ ਦਾ ਕੰਮ ਦਰਸਰਾਇਆ ਜਾਂਦਾ ਹੈ ਅਸਲ ਵਿੱਚ ਜ਼ਮੀਨੀ ਪੱਧਰ 'ਤੇ ਅਜਿਹਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਫ਼ਸਲ ਬਰਬਾਦ ਹੋਣ ਤੋਂ ਬਾਅਦ ਕਿਸੇ ਵੀ ਅਧਿਕਾਰੀ ਨੇ ਉਨ੍ਹਾਂ ਦੀ ਸਾਰ ਨਹੀਂ ਲਈ।
ਧਰਨੇ ਦੀ ਸੂਚਨਾ ਮਿਲਦੇ ਹੀ ਬਰੀਵਾਲਾ ਦੇ ਨਾਇਬ ਤਹਿਸੀਲਦਾਰ ਸ਼ਾਮ ਸਿੰਘ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕਈ ਸੀਨੀਅਰ ਅਧਿਕਾਰੀ ਮੌਕੇ ਤੇ ਪੁਜੇ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਹਰ ਸੰਭਵ ਮਦਦ ਕੀਤੇ ਜਾਣ ਦਾ ਭਰੋਸਾ ਦਿੱਤਾ।