ਸ੍ਰੀ ਮੁਕਤਸਰ ਸਾਹਿਬ:2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਲੈ ਕੇ ਸਾਰੀਆਂ ਰਾਜਨੀਤੀਕ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੇ ਚਲਦੇ ਹਲਕਾ ਲੰਬੀ ਦੇ ਪਿੰਡਾਂ ਵਿੱਚ ਸਾਬਕਾ ਮੁੱਖ ਮੰਤਰੀ (Former Chief Minister) ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਚਾਰ ਦਿਨ ਦੇ ਲਗਾਤਾਰ ਦੌਰੇ ਦੌਰਾਨ ਪਹਿਲੇ ਦਿਨ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕਰਨ ਪੁੱਜੇ। ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਤੇ ਹਰਸਿਮਰਤ ਕੌਰ ਬਾਦਲ ਨੇ ਵਿਰੋਧੀਆਂ ‘ਤੇ ਜਮ ਕੇ ਨਿਸ਼ਾਨੇ ਸਾਧਦਿਆ ਕਿਹਾ ਕਿ ਕੇਵਲ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਪੰਜਾਬ ਅਤੇ ਪੰਜਾਬੀਆ ਦੀ ਅਸਲ ਜਮਾਤ ਹੈ। ਜਦਕਿ ਬਾਕੀ ਪਾਰਟੀਆ ਪੰਜਾਬ ਅਤੇ ਪੰਜਾਬੀ ਵਿਰੋਧੀ ਹਨ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Chief Minister Parkash Singh Badal) ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਬਿਲਕੁਲ ਠੱਪ ਹੋ ਚੁੱਕੀ ਹੈ। ਜਿਸ ਕਰਕੇ ਪੰਜਾਬ ਅੰਦਰ ਅਪਰਾਧਿਕ ਘਟਨਾਵਾ ਲਗਾਤਾਰ ਵੱਧ ਦੀਆਂ ਜਾ ਰਹੀਆਂ ਹਨ।
ਪੰਜਾਬ ਪੁਲਿਸ ਦੇ ਡੀਜੀਪੀ (DGP of Punjab Police) ਦੇ ਤਬਾਦਲੇ ਨੂੰ ਲੈਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਹੁਣ ਆਪਣੀ ਨਿੱਜੀ ਰੰਜਿਸ਼ ਕੱਢਣ ਦੇ ਲਈ ਆਪਣੇ ਬੰਦਿਆ ਨੂੰ ਅਫ਼ਸਰ ਬਣਾ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਰਕਰਾਂ ‘ਤੇ ਜ਼ੁਲਮ ਕਰਨ ਦੇ ਵੀ ਪੰਜਾਬ ਸਰਕਾਰ (Government of Punjab) ‘ਤੇ ਇਲਜ਼ਾਮ ਲਗਾਏ ਹਨ।