ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗਲਵਾਰ ਨੂੰ ਲੰਬੀ ਵਿਖੇ ਅਕਾਲੀ ਦਲ ਵਰਕਰਾਂ (Sukhbir Singh Badal held a meeting in Lambi) ਨਾਲ ਮੀਟਿੰਗ ਕੀਤੀ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਫਗਵਾੜਾ ਵਿਖੇ ਹੋਏ ਪੁਲਿਸ ਮੁਲਾਜ਼ਮ ਦੇ ਕਤਲ ਮਾਮਲੇ ਉੱਤੇ ਬੋਲਦਿਆ ਕਿਹਾ ਕਿ ਪੰਜਾਬ ਵਿੱਚ ਹਾਲਾਤ ਇਹ ਹੋ ਚੁੱਕੇ ਹਨ ਕਿ ਪੰਜਾਬ ਦੀ ਪੁਲਿਸ ਸੁਰੱਖਿਅਤ ਨਹੀਂ ਤਾਂ ਜਨਤਾ ਕਿੱਥੇ ਸੁਰੱਖਿਅਤ ਹੋਵੇਗੀ।
ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ:- ਇਸ ਦੌਰਾਨ ਹੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਪੀਐਸ ਅਫਸਰਾਂ ਨੂੰ ਸਮੂਹਿਕ ਛੁੱਟੀ ਲੈਣ ਲਈ ਮਜ਼ਬੂਰ ਕਰਨ ਵਾਸਤੇ ਸਿੱਧੇ ਤੌਰ ਉੱਤੇ 'ਆਪ' ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਤਾ ਹੀ ਨਹੀਂ ਪ੍ਰਸ਼ਾਸਨਿਕ ਨਿਯਮਾਂ ਉੱਤੇ ਕੰਮ ਕਿਵੇਂ ਕਰਨਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਪੰਜਾਬ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣਾ ਬਹੁਤ ਜ਼ਰੂਰੀ ਹੈ। ਇਸ ਲਈ ਸਰਕਾਰ ਨੂੰ ਨਿਯਮਾਂ ਤੇ ਪ੍ਰਕਿਰਿਆਵਾਂ ਦੀ ਪਾਲਣਾ ਬਹੁਤ ਜ਼ਰੂਰੀ ਹੈ। ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ। ਭਗਵੰਤ ਮਾਨ ਨੂੰ ਪੰਜਾਬ ਸਬੰਧੀ ਫਿਕਰ ਨਹੀਂ ਹੈ।