ਸ੍ਰੀ ਮੁਕਤਸਰ ਸਾਹਿਬ:ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਭਰ ਦੇ ਵਿੱਚ ਕੋਰੋਨਾ ਵੈਕਸੀਨੇਸ਼ਨ ਟੀਕਾਕਰਨ ’ਤੇ ਸਖ਼ਤੀ ਦਿਖਾੳਣ ਦੇ ਆਦੇਸ਼ਾਂ ਤਹਿਤ ਗਿੱਦੜਬਾਹਾ ਮੰਡੀ ਵਾਲੀ ਧਰਮਸ਼ਾਲਾ ਵਿਖੇ ਵੈਕਸੀਨੇਸ਼ਨ ਟੀਕਾਕਰਨ ਦਾ ਕੈਂਪ ਲਗਾ ਕੇ ਲੋਕਾਂ ਨੂੰ ਫ੍ਰੀ ਕੋਰੋਨਾ ਵੈਕਸੀਨੇਸ਼ਨ ਦੇ ਟੀਕੇ ਲਗਾਏ ਗਏ।
Free Corona Vaccination Camp ਇਹ ਵੀ ਪੜੋ: ਲੁਧਿਆਣਾ 'ਚ ਤੀਜੀ ਇਮਾਰਤ ਦਾ ਡਿੱਗਿਆ ਲੈਂਟਰ, 3 ਦੀ ਮੌਤ, ਐਫਆਈਆਰ ਦਰਜ
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬਬਲੂ ਜੁਨੇਜਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨਵੇਂ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਕੋਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਗਿੱਦੜਬਾਹਾ ਵਿਖੇ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਵਪਾਰਕ ਮੰਡਲ ਜਥੇਬੰਦੀਆਂ ਦੀ ਮਦਦ ਨਾਲ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ ਹੈ। ਇਸ ਕੈਂਪ ਦਾ ਉਦਘਾਟਨ ਮੈਡਮ ਰੰਜੂ ਸਿੰਗਲਾ ਸਿਵਲ ਸਰਜਨ ਤੇ ਡੀ ਐਮ ਸੀ ਸਤੀਸ਼ ਨੇ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਪਾਰਕ ਜਥੇਬੰਦੀ ਮੰਡਲ ਜਥੇਬੰਦੀਆਂ ਸੰਸਥਾਵਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਰੰਜੂ ਸਿੰਗਲਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਮੂਹ ਇਲਾਕਾ ਨਿਵਾਸੀਆਂ ਨੇ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਇਆ ਤੇ ਲੋਕਾਂ ਵਾਸਤੇ ਮੁਫ਼ਤ ਵੈਕਸੀਨ ਲਗਵਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ 45 ਸਾਲ ਤੋਂ ਉਪਰ ਉਮਰ ਦੇ ਹਰ ਵਿਅਕਤੀ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਤੇ ਨਾਲ ਹੀ ਫਰੰਟ ’ਤੇ ਕੰਮ ਕਰਦੇ ਵਰਕਰਾਂ ਨਾਲ ਵੀ ਟੀਕਾਕਰਨ ਕਰਵਾਉਣ ਲਈ ਕਿਹਾ ਹੈ।
ਇਹ ਵੀ ਪੜੋ: ਐਨਡੀਆਰਐਫ ਤੋਂ ਪਹਿਲਾਂ ਅਸੀਂ ਕੱਢੇ 13 ਲੋਕ: ਫਾਇਰ ਬ੍ਰਿਗੇਡ ਅਧਿਕਾਰੀ