ਮਲੋਟ: ਮਨਪ੍ਰੀਤ ਮੰਨਾ ਕਤਲ ਕਾਂਡ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੈਂਗਸਟਰ ਰੋਹਿਤ ਗੋਦਾਰਾ ਦੀ ਸ਼ੁੱਕਰਵਾਰ ਨੂੰ ਮਲੋਟ ਦੀ ਮਾਣਯੋਗ ਅਦਾਲਤ ਵਿਖੇ ਵੀਡੀਓ ਕਾਨਫਰੈਂਸਿੰਗ ਰਾਹੀਂ ਪੇਸ਼ੀ ਹੋਈ। ਮਾਮਲੇ ਦੀ ਅਗਲੀ ਸੁਣਵਾਈ 31 ਜਨਵਰੀ ਨੂੰ ਹੋਵੇਗੀ।
ਗੈਂਗਸਟਰ ਲਾਰੇਂਸ ਬਿਸ਼ਨੋਈ ਤੇ ਰੋਹਿਤ ਗੋਦਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ - ਗੈਂਗਸਟਰ ਰੋਹਿਤ ਗੋਦਾਰਾ
ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੈਂਗਸਟਰ ਰੋਹਿਤ ਗੋਦਾਰਾ ਦੀ ਮਲੋਟ ਦੀ ਮਾਣਯੋਗ ਅਦਾਲਤ ਵਿਖੇ ਵੀਡੀਓ ਕਾਨਫਰੈਂਸਿੰਗ ਰਾਹੀਂ ਪੇਸ਼ੀ ਹੋਈ। ਮਾਮਲੇ ਦੀ ਅਗਲੀ ਸੁਣਵਾਈ 31 ਜਨਵਰੀ ਨੂੰ ਹੋਵੇਗੀ। ਦੋਵਾਂ ਨੂੰ ਮਨਪ੍ਰੀਤ ਮੰਨਾ ਕਤਲ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪਾਕਿਸਤਾਨ 'ਚ ਇੱਕ ਹੋਰ ਹਿੰਦੂ ਲੜਕੀ ਨੂੰ ਅਗਵਾ ਕਰ ਕਰਵਾਇਆ ਗਿਆ ਧਰਮ ਪਰਿਵਰਤਨ
ਦੋ ਦਸੰਬਰ ਦੀ ਸ਼ਾਮ ਨੂੰ ਮਲੋਟ 'ਚ ਮਨਪ੍ਰੀਤ ਮੰਨਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਮਲੋਟ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਾਜਸਥਾਨ ਦੀ ਭਰਤਪੁਰ ਜੇਲ ਅਤੇ ਗੈਂਗਸਟਰ ਰੋਹਿਤ ਗੋਦਾਰਾ ਨੂੰ ਚੁਰੂ ਜੇਲ ਤੋਂ ਪ੍ਰੋਡੈਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ। ਰਿਮਾਂਡ ਪੂਰਾ ਹੋਣ ਤੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਵੱਲੋਂ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਸ਼ੁੱਕਰਵਾਰ ਨੂੰ ਫੇਰ ਦੋਹਾਂ ਗੈਂਗਸਟਰਾਂ ਦੀ ਮਲੋਟ ਦੀ ਮਾਣਯੋਗ ਅਦਾਲਤ ਵਿਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ੀ ਹੋਏ ਤੇ ਦੋਬਾਰਾ 31 ਜਨਵਰੀ ਨੂੰ ਦੋਵਾਂ ਨੂੰ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਬਾਰੇ ਗਏ ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਗੈਂਗਸਟਰ ਰੋਹਿਤ ਗੋਦਾਰਾ ਦੇ ਵਕੀਲ ਸਤਨਾਮ ਸਿੰਘ ਧੀਮਾਨ ਨੇ ਜਾਣਕਾਰੀ ਦਿੱਤੀ।