ਸ੍ਰੀ ਮੁਕਤਸਰ ਸਾਹਿਬ:ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਗੈਂਗਸਟਰ ਬਿਸ਼ਨੋਈ ਨੂੰ ਅੱਜ ਮੰਗਲਵਾਰ 13 ਦਸੰਬਰ ਤੱਕ ਦਾ ਰਿਮਾਂਡ ਪੂਰਾ ਹੋਣ ਤੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਉਥੇ ਹੀ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 16 ਦਸੰਬਰ ਤੱਕ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਰਿਮਾਂਡ ਮਿਲਿਆ ਹੈ। ਦੱਸ ਦਈਏ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਲਾਰੈਂਸ ਬਿਸ਼ਨੋਈ ਗੈਂਗਸ਼ਟਰ ਨੂੰ 2021 ਦੇ ਇਕ ਫਿਰੌਤੀ ਦੇ ਮਾਮਲੇ ਵਿਚ ਲੈ (Lawrence Bishnoi was produced in Sri Muktsar Court) ਕੇ ਆਈ ਸੀ।
ਲਾਰੈਂਸ ਬਿਸ਼ਨੋਈ ਨੂੰ ਹੁਣ ਦੁਬਾਰਾ 13 ਦਸੰਬਰ ਨੂੰ ਪੇਸ਼ ਕੀਤਾ:-ਇਸ ਮਾਮਲੇ ਵਿੱਚ ਦਮਨਪ੍ਰੀਤ ਨਾਮ ਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜੋ ਹੁਣ ਜ਼ਮਾਨਤ 'ਤੇ ਹੈ। ਹੁਣ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਪੁੱਛਗਿਛ ਲਈ ਲੈ ਕੇ ਆਈ ਸੀ। ਇਸੇ ਮਾਮਲੇ ਵਿਚ ਬੀਤੇ ਦਿਨੀਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਗੈਂਗਸ਼ਟਰ ਗੁਰਪ੍ਰੀਤ ਸਿੰਘ ਗੋਪੀ ਨੂੰ ਵੀ ਪੁੱਛਗਿੱਛ ਲਈ ਲਿਆਂਦਾ ਗਿਆ ਸੀ। ਜਿਸ ਕਰਕੇ ਅੱਜ ਮੰਗਲਵਾਰ ਨੂੰ ਲਾਰੈਂਸ ਬਿਸ਼ਨੋਈ ਨੂੰ ਹੁਣ ਦੁਬਾਰਾ 13 ਦਸੰਬਰ ਨੂੰ ਪੇਸ਼ ਕੀਤਾ ਗਿਆ।
ਪੁਲਿਸ ਨੂੰ ਮਿਲਿਆ ਸੀ 6 ਦਿਨਾਂ ਦਾ ਰਿਮਾਂਡ: ਦੱਸ ਦਈਏ ਕਿ ਵਕੀਲ ਸਤਨਾਮ ਸਿੰਘ ਧੀਮਾਨ ਨੇ ਦੱਸਿਆ ਕਿ ਲਾਰੈਂਸ ਨੂੰ ਅਦਲਾਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ 14 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ, ਪਰ ਮਾਣਯੋਗ ਅਦਾਲਤ ਨੇ 6 ਦਿਨਾਂ ਦਾ ਰਿਮਾਂਡ ਹਾਸਲ ਹੋਇਆ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਨੇ ਉਸ ਸਮੇਂ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 387, 506 ਤਹਿਤ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ।
ਇਹ ਹੈ ਮਾਮਲਾ:ਦੱਸ ਦੇਈਏ ਕਿ 22 ਮਾਰਚ 2021 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ 3 ਨੰਬਰਾਂ ਤੋਂ ਕਾਲ ਕਰਕੇ ਉਸਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਅਤੇ ਧਮਕੀ ਦਿੱਤੀ ਜਾ ਰਹੀ ਕਿ ਜੇਕਰ ਉਨ੍ਹਾਂ ਨੂੰ 30 ਲੱਖ ਨਾ ਦਿੱਤਾ ਤਾਂ ਬੇਟੇ ਨੂੰ ਮਾਰ ਦਿੱਤਾ ਜਾਵੇਗਾ। ਧਮਕੀ ਦੇਣ ਵਾਲਾ ਖੁਦ ਨੂੰ ਲਾਰੈਂਸ ਬਿਸ਼ਨੋਈ ਦੱਸ ਰਿਹਾ ਹੈ ਅਤੇ 21 ਮਾਰਚ ਨੂੰ ਉਸ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ 23 ਮਾਰਚ ਨੂੰ ਉਹ ਫ਼ਰੀਦਕੋਟ ਪੇਸ਼ੀ ਉੱਤੇ ਆ ਰਿਹਾ ਉਸ ਤੋਂ ਪਹਿਲਾ ਉਸ ਨੂੰ ਫਿਰੌਤੀ ਦਿੱਤੀ ਜਾਵੇ।
ਇਹ ਵੀ ਪੜੋ:-ਰੂਪਨਗਰ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ ਮੋਬਾਈਲ ਫੋਨ ਬਰਾਮਦ