ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸੇ ਤਹਿਤ ਬੁੱਧਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ 'ਚ ਰੁਜ਼ਗਾਰ ਮੇਲਾ ਲਗਾਇਆ ਗਿਆ। ਇਸ ਮੇਲੇ 'ਚ 24 ਵਿੱਚੋਂ 18 ਕੰਪਨੀਆਂ ਪਹੁੰਚੀਆਂ ਅਤੇ ਬਹੁਤ ਸਾਰੇ ਵਿਦਿਆਰਥੀਆਂ ਨੇ ਨਿਯੁਕਤੀ ਪੱਤਰ ਦਿੱਤੇ।
ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟ੍ਰੇਨਿੰਗ ਐਂਡ ਪਲੇਸਮੈਂਟ ਅਧਿਕਾਰੀ ਦਲਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਤਹਿਤ ਹੁਣ ਤੱਕ ਤਿੰਨ ਮੇਲੇ ਲਗਾ ਚੁੱਕੇ ਹਾਂ। ਅੱਜ ਇਸ ਸਥਾਨ 'ਤੇ ਚੌਥਾ ਰੁਜ਼ਗਾਰ ਮੇਲਾ ਲਗਾਇਆ ਗਿਆ ਹੈ ਜਿਸ 'ਚ ਸਭ ਦਾ ਰਿਜ਼ਲਟ ਬਹੁਤ ਵਧੀਆ ਰਿਹਾ ਹੈ।