ਪੰਜਾਬ

punjab

ETV Bharat / state

Giddarbaha:ਸਫ਼ਾਈ ਮੁਲਾਜ਼ਮ ਨੇ ਵਿੱਤ ਮੰਤਰੀ ਵਿਰੁੱਧ ਕੀਤੀ ਨਾਅਰੇਬਾਜ਼ੀ - Sloganeering

ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਵਿਚ ਸਫ਼ਾਈ ਮੁਲਾਜ਼ਮ (Cleaning Staff) ਵੱਲੋਂ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ (Sloganeering) ਕੀਤੀ ਗਈ।ਇਸ ਮੌਕੇ ਉਨ੍ਹਾਂ ਕਿਹਾ ਹੈ ਕਿ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਉ ਕੀਤਾ ਜਾਵੇਗਾ।

Giddarbaha:ਸਫ਼ਾਈ ਮੁਲਾਜ਼ਮ ਨੇ ਵਿੱਤ ਮੰਤਰੀ ਵਿਰੁੱਧ ਕੀਤੀ ਨਾਅਰੇਬਾਜ਼ੀ
Giddarbaha:ਸਫ਼ਾਈ ਮੁਲਾਜ਼ਮ ਨੇ ਵਿੱਤ ਮੰਤਰੀ ਵਿਰੁੱਧ ਕੀਤੀ ਨਾਅਰੇਬਾਜ਼ੀ

By

Published : Jun 29, 2021, 10:28 PM IST

ਸ੍ਰੀ ਮੁਕਤਸਰ ਸਾਹਿਬ :ਪੰਜਾਬ ਭਰ ਵਿਚ ਪਿਛਲੇ ਇਕ ਮਹੀਨੇ ਤੋਂ ਸਫ਼ਾਈ ਮੁਲਾਜ਼ਮ ਹੜਤਾਲ ਉਤੇ ਬੈਠੇ ਹਨ।ਗਿੱਦੜਬਾਹਾ ਤੋਂ ਸਫ਼ਾਈ ਮੁਲਾਜ਼ਮਾਂ (Cleaning Staff) ਆਪਣੀਆਂ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਜਮ ਕੇ ਨਾਅਰੇਬਾਜ਼ੀ (Sloganeering) ਕੀਤੀ।ਇਸ ਬਾਰੇ ਸਫਾਈ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਰਾਜੇਸ਼ ਕੁਮਾਰ ਨੇ ਦੱਸਿਆ ਕਿ ਅਸੀਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਬਠਿੰਡਾ ਵਿਖੇ ਘਿਰਾਓ ਕਰਨ ਲਈ ਪੂਰੇ ਪੰਜਾਬ ਦੇ ਸਫਾਈ ਮੁਲਾਜ਼ਮ ਪਹੁੰਚ ਰਹੇ ਹਨ।ਉਨ੍ਹਾਂ ਕਿਹਾ ਕਿ ਜੋ ਵਿੱਤ ਮੰਤਰੀ ਵੱਲੋਂ ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਗਿਆ ਹੈ।ਉਸ ਦੀ ਅਸੀਂ ਸਖ਼ਤ ਨਿੰਦਿਆ ਕਰਦੇ ਹਾਂ।ਉਨ੍ਹਾਂ ਕਿਹਾ ਕਿ ਦਸ ਸਾਲ ਬਾਅਦ ਮੁਲਾਜ਼ਮ ਦੀ ਤਨਖਾਹ ਵਿਚ ਵਾਧਾ ਹੁੰਦਾ ਹੈ ਪਰ ਇਸ ਛੇਵੇਂ ਪੇ ਕਮਿਸ਼ਨ ਨਾਲ ਤਨਖਾਹਾਂ ਵਿੱਚ ਕਟੌਤੀ ਹੋ ਰਹੀ ਹੈ।

Giddarbaha:ਸਫ਼ਾਈ ਮੁਲਾਜ਼ਮ ਨੇ ਵਿੱਤ ਮੰਤਰੀ ਵਿਰੁੱਧ ਕੀਤੀ ਨਾਅਰੇਬਾਜ਼ੀ

ਪ੍ਰਦਰਸ਼ਨਕਾਰੀ ਦਾ ਕਹਿਣਾ ਹੈ ਕਿ ਸਾਡੀਆਂ ਮੰਗਾਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਪੂਰੀ ਤਨਖਾਹ ਦਿੱਤੀ ਜਾਵੇ।ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਕਾਫ਼ੀ ਲੰਬੇ ਸਮੇਂ ਤੋਂ ਘੱਟ ਤਨਖਾਹਾਂ ਉਤੇ ਕੰਮ ਕਰ ਰਹੇ ਹਾਂ।

ਸਫ਼ਾਈ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨ ਲਿਆ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਤਾਂ ਕਿ ਅਸੀਂ ਆਪਣੇ ਆਪ ਨੂੰ ਆਰਥਿਕ ਪੱਖੋਂ ਸੁਰੱਖਿਅਤ ਮਹਿਸੂਸ ਕਰ ਸਕੀਏ।

ਇਹ ਵੀ ਪੜੋ:ਧਰਮ ਪਰਿਵਰਤਨ ਮਾਮਲਾ: ਇਕ ਕੁੜੀ ਵਾਪਸੀ ਘਰ ਪਰਤੀ

ABOUT THE AUTHOR

...view details