ਸ੍ਰੀ ਮੁਕਤਸਰ ਸਾਹਿਬ: ਥਾਣਾ ਸ਼ਹਿਰੀ ਵਿੱਚ ਪੀਸੀਆਰ ਦੀ ਡਿਊਟੀ 'ਤੇ ਤਾਇਨਾਤ ਹੋਮ ਗਾਰਡ ਦੇ ਜਵਾਨ 'ਤੇ ਆਣਪਛਾਤੇ ਵਿਅਕਤੀ ਨੇ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਹੋਮ ਗਾਰਡ ਦਾ ਜਵਾਨ ਜਗਸੀਰ ਸਿੰਘ ਆਪਣੀ ਡਿਊਟੀ ਤੋਂ ਘਰ ਵਾਪਸ ਜਾ ਰਿਹਾ ਸੀ ਕਿ ਪਿੰਡ ਬਰਕੰਦੀ ਕੋਲ ਉਸ 'ਤੇ ਕਿਸੇ ਅਣਪਛਾਤੇ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਜਗਸੀਰ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਜ਼ਖਮੀ ਮੁਲਾਜ਼ਮ ਦੇ ਪੁੱਤਰ ਬਲਵੰਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਨੂੰ ਕੁਝ ਦਿਨਾਂ ਤੋਂ ਬੁਖਾਰ ਦੀ ਸ਼ਿਕਾਇਤ ਸੀ ਤੇ ਦੇਰ ਰਾਤ ਵੀ ਉਨ੍ਹਾਂ ਨੂੰ ਬੁਖਾਰ ਹੋਇਆ ਤੇ ਉਹ ਆਪਣੇ ਇੰਚਾਰਜ ਤੋਂ ਛੁੱਟੀ ਲੈ ਕੇ ਘਰ ਵਾਪਸ ਆ ਰਹੇ ਸਨ ਤਾਂ ਉਨ੍ਹਾਂ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ।