ਪੰਜਾਬ

punjab

ETV Bharat / state

ਰਾਜਾ ਵੜਿੰਗ ਨੇ ਗਿੱਦੜਬਾਹਾ 'ਚ ਗੁਰੂ ਗੋਬਿੰਦ ਸਿੰਘ ਬਾਗ ਦਾ ਕੀਤਾ ਉਦਘਾਟਨ - Raja Waring

ਪੰਜਾਬ ਕੈਬਨਿਟ ਦੇ ਟਰਾਂਸਪੋਰਟ ਮੰਤਰੀ (Minister of Transport) ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਗਿੱਦੜਬਾਹਾ ਵਿਖੇ ਗੁਰੂ ਗੋਬਿੰਦ ਸਿੰਘ ਬਾਗ ਪਾਰਕ ਦਾ ਉਦਘਾਟਨ ਕਰਨ ਲਈ ਪਹੁੰਚੇ। ਇਸ ਮੌਕੇ ਉੱਤੇ ਉਨ੍ਹਾਂ ਨਾਲ ਗਿੱਦੜਬਾਹਾ ਦੇ ਮਿਉਂਸਿਪਲ ਕਾਰਪੋਰੇਸ਼ਨ (Municipal Corporation) ਦੇ ਪ੍ਰਧਾਨ ਨਰਿੰਦਰ ਮਜਾਲ ਬਿੰਟਾ ਅਰੋੜਾ ਅਤੇ ਸ਼ਹਿਰੀ ਪ੍ਰਧਾਨ ਦੀਪਕ ਗਰਗ ਵੀ ਮੌਜੂਦ ਸਨ।

ਰਾਜਾ ਵੜਿੰਗ ਨੇ ਗਿੱਦੜਬਾਹਾ 'ਚ ਗੁਰੂ ਗੋਬਿੰਦ ਸਿੰਘ ਬਾਗ ਦਾ ਕੀਤਾ ਉਦਘਾਟਨ
ਰਾਜਾ ਵੜਿੰਗ ਨੇ ਗਿੱਦੜਬਾਹਾ 'ਚ ਗੁਰੂ ਗੋਬਿੰਦ ਸਿੰਘ ਬਾਗ ਦਾ ਕੀਤਾ ਉਦਘਾਟਨ

By

Published : Nov 2, 2021, 7:35 AM IST

ਸ਼੍ਰੀ ਮੁਕਤਸਰ ਸਾਹਿਬ: ਪੰਜਾਬ ਕੈਬਨਿਟ ਦੇ ਟਰਾਂਸਪੋਰਟ ਮੰਤਰੀ (Minister of Transport) ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਗਿੱਦੜਬਾਹਾ ਵਿਖੇ ਗੁਰੂ ਗੋਬਿੰਦ ਸਿੰਘ ਬਾਗ ਦਾ ਉਦਘਾਟਨ ਕਰਨ ਲਈ ਪਹੁੰਚੇ। ਇਸ ਮੌਕੇ ਉੱਤੇ ਉਨ੍ਹਾਂ ਨਾਲ ਗਿੱਦੜਬਾਹਾ ਦੇ ਮਿਉਂਸਿਪਲ ਕਾਰਪੋਰੇਸ਼ਨ (Municipal Corporation) ਦੇ ਪ੍ਰਧਾਨ ਨਰਿੰਦਰ ਮਜਾਲ ਬਿੰਟਾ ਅਰੋੜਾ ਅਤੇ ਸ਼ਹਿਰੀ ਪ੍ਰਧਾਨ ਦੀਪਕ ਗਰਗ ਵੀ ਮੌਜੂਦ ਸਨ।

ਇਸ ਮੌਕੇ ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਬਾਗ (Guru Gobind Singh Park) ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਉਨ੍ਹਾਂ ਕਿਹਾ ਕਿ ਇਸ ਪਾਰਕ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਵਾਂ ਮਿਲਣਗੀਆਂ, ਕਿਉਂਕਿ ਇਸ ਜਗ੍ਹਾ ਉੱਤੇ ਪਹਿਲਾਂ ਬਹੁਤ ਜ਼ਿਆਦਾ ਕੂੜੇ ਦਾ ਡੰਪ ਹੁੰਦਾ ਸੀ। ਜਿਸ ਨਾਲ ਬਹੁਤ ਸਾਰੀਆਂ ਬਿਮਾਰੀਆਂ ਫੈਲਦੀਆਂ ਸਨ।

ਰਾਜਾ ਵੜਿੰਗ ਨੇ ਗਿੱਦੜਬਾਹਾ 'ਚ ਗੁਰੂ ਗੋਬਿੰਦ ਸਿੰਘ ਬਾਗ ਦਾ ਕੀਤਾ ਉਦਘਾਟਨ

ਉਨ੍ਹਾਂ ਕਿਹਾ ਕਿ ਸਾਡੀ ਇਹੀ ਉਮੀਦ ਰਹੇਗੀ ਕਿ ਅਸੀਂ ਇਸ ਤਰ੍ਹਾਂ ਦੇ ਹੋਰ ਵੀ ਨਵੇਂ ਪਾਰਕ ਬਣਾਈਏ, ਇਸਦੇ ਨਾਲ ਹੀ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਹੈ ਕਿ ਸਾਢੇ ਚਾਰ ਸਾਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਨੇ ਬਾਦਲਾਂ ਨਾਲ ਮਿਲ ਕੇ ਸਰਕਾਰ ਚਲਾਈ ਸੀ।

ਉਨ੍ਹਾਂ ਦੱਸਿਆ ਕਿ ਹੁਣ ਟਰਾਂਸਪੋਰਟ ਵਿਭਾਗ (Department of Transportation) 54 ਲੱਖ ਰੁਪਏ ਦੇ ਮੁਨਾਫੇ ਨਾਲ ਚੱਲ ਰਿਹਾ ਹੈ। ਜੇਕਰ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ ਹਰ ਰੋਜ਼ ਦੀਆਂ ਤਿੰਨ ਨਵੀਆਂ ਬੱਸਾਂ ਖਰੀਦੀਆਂ ਜਾ ਸਕਦੀਆਂ ਹਨ ਅਤੇ ਅਤੇ ਇਕ ਸਾਲ ਦੇ ਵਿੱਚ ਬਾਰਾਂ ਹਜ਼ਾਰ ਹੋਰ ਬੱਸਾਂ ਪਾਈਆਂ ਜਾ ਸਕਦੀਆਂ ਹਨ, ਜਿਸ ਨਾਲ ਬਹੁਤ ਸਾਰੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ:ਚੰਨੀ ਦਾ ਸਰਕਾਰ ਦਾ ਦੀਵਾਲੀ ਤੋਹਫਾ, ਸਸਤੀ ਹੋਈ ਬਿਜਲੀ

ABOUT THE AUTHOR

...view details