ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਵੱਲੋਂ ਸਰਬਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਬਕਾਇਆ ਕਾਰਡ ਤੁਰੰਤ ਬਣਾਉਣ ਲਈ ਵਿਸੇਸ਼ ਮੁਹਿੰਮ ਆਰੰਭ ਕੀਤੀ ਗਈ। ਇਸ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦਾ ਵਾਧੂ ਚਾਰਜ ਸੰਭਾਲਣ ਉਪਰੰਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਲਾਭਪਾਤਰੀ ਲੈ ਸਕਦੇ ਹਨ ਪੰਜ ਲੱਖ ਤੱਕ ਦੇ ਇਲਾਜ ਦੀ ਸੁਵਿਧਾ
ਉਨ੍ਹਾਂ ਨੇ ਇਸ ਮੌਕੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪ੍ਰੇਰਿਤ ਕਰਕੇ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਏ ਜਾਣ ਤਾਂ ਜੋ ਉਹ ਸਰਕਾਰ ਵੱਲੋਂ ਮੁਹਈਆ ਕਰਵਾਈ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸੁਵਿਧਾ ਦਾ ਲਾਭ ਲੈ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਰਾਸ਼ਨ ਕਾਰਡ ਧਾਰਕ ਪਰਿਵਾਰਾਂ, ਕਿਸਾਨਾਂ, ਛੋਟੇ ਵਪਾਰੀਆਂ, ਊਸਾਰੀ ਕਿਰਤੀਆਂ ਅਤੇ ਕਾਰਡ ਧਾਰਕ ਪੱਤਰਕਾਰਾਂ ਨੂੰ ਸਰਕਾਰ ਵੱਲੋਂ ਇਹ ਸੁਵਿਧਾ ਦਿੱਤੀ ਗਈ ਹੈ।