ਮੁਕਤਸਰ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ 1 ਸਤੰਬਰ ਨੂੰ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਸਵੇਰੇ 6 ਵਜੇ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਿਆ, ਨਗਰ ਕੀਰਤਨ ਦੀ ਵਿਸ਼ੇਸ਼ਤਾ ਇਹ ਹੈ ਕਿ ਪਾਲਕੀ ਸਾਹਿਬ ਦੇ ਨਾਲ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਖੜਾਵਾਂ ਗੁਰੂ ਹਰਗੋਬਿੰਦ ਸਾਹਿਬ ਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰਾਂ ਦੇ ਵੀ ਦਰਸ਼ਨ ਕਰਵਾਏ ਜਾ ਰਹੇ ਹਨ।
ਕੌਮਾਂਤਰੀ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਪਹੁੰਚਿਆ। ਇੱਥੇ ਸਿੱਥ ਸੰਗਤ ਨੇ ਫੂਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਸ੍ਰੀ ਮੁਕਤਸਰ ਸਾਹਿਬ ਤੋਂ ਬਾਅਦ ਨਗਰ ਕੀਰਤਨ ਆਪਣੇ ਅਗਲੇ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਲਈ ਰਵਾਨਾ ਹੋ ਗਿਆ ਹੈ।
ਫ਼ੋਟੋ
ਨਗਰ ਕੀਰਤਨ ਨੇ ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਰਾਮਨ ਕਰਨਾ ਸੀ ਪਰ ਅਬੋਹਰ, ਪੰਨੀ ਵਾਲਾ, ਬਾਂਮ ਉੜਾਂਗ ,ਸ਼ੇਰੇਵਾਲਾ, ਚਿੱਬੜਾਂਵਾਲੀ ਅਤੇ ਮਹਾਂਬੱਧਰ ਪਿੰਡਾਂ ਵਿੱਚ ਨਗਰ ਕੀਰਤਨ ਦਾ ਨਿੱਘਾ ਸਵਾਗਤ ਹੋਣ ਕਰਕੇ ਦੇਰੀ ਹੋ ਗਈ ਸੀ। ਬਾਅਦ ਦੁਪਹਿਰ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਤੋਂ ਰੁਪਾਣਾ, ਔਲਖ ਮਲੋਟ ਹੁੰਦਾ ਹੋਇਆ ਪਿੰਡ ਬਾਦਲ ,ਬਾਜ ਕੇ ਵਿੱਚੋਂ ਲੱਗਦਾ ਹੋਇਆ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ਰਾਮ ਕਰੇਗਾ।