ਮੁਕਤਸਰ: ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਕੌਮਾਂਤਰੀ ਨਗਰ ਕੀਰਤਨ ਰਾਜਸਥਾਨ ਰਾਹੀਂ ਹੋ ਕੇ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਤੋਂ ਹੁੰਦਾ ਹੋਇਆ ਪਿੰਡ ਬਾਦਲ ਪਹੁੰਚ ਗਿਆ ਹੈ।
ਬਾਦਲ ਪਰਿਵਾਰ ਨੇ ਕੌਮਾਂਤਰੀ ਨਗਰ ਕੀਰਤਨ ਦਾ ਕੀਤਾ ਨਿੱਘਾ ਸੁਆਗਤ - ਸ੍ਰੀ ਨਨਕਾਣਾ ਸਾਹਿਬ
ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਅਪੀਲ ਕੀਤੀ ਕਿ ਲੋਕਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਤੇ ਚੱਲਣਾ ਚਾਹੀਦਾ ਹੈ।
ਫ਼ੋਟੋ
ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਦਾ ਹਜੂਮ ਦੇਖਣ ਨੂੰ ਮਿਲਿਆ, ਹਰ ਪਿੰਡ ਵਿੱਚ ਸੰਗਤ ਹੱਥਾਂ ਵਿੱਚ ਫੁੱਲ ਲੈ ਕੇ ਲੋਕ ਪਾਲਕੀ ਸਾਹਿਬ ਦੇ ਉੱਪਰ ਫੁੱਲਾਂ ਦੀ ਵਰਖਾ ਕਰਦੇ ਨਜ਼ਰ ਆ ਰਹੇ ਸਨ, ਦੇਰ ਸ਼ਾਮ ਇਹ ਕੌਮਾਂਤਰੀ ਨਗਰ ਕੀਰਤਨ ਪਿੰਡ ਬਾਦਲ ਵਿਖੇ ਪਹੁੰਚ ਗਿਆ ਸੀ।
ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਉਨ੍ਹਾਂ ਦੇ ਛੋਟੇ ਭਾਈ ਸਾਬਕਾ ਸਾਂਸਦ ਗੁਰਦਾਸ ਬਾਦਲ ਸਮੇਤ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਬੱਚਿਆਂ ਸਮੇਤ ਇਸ ਕੌਮਾਤਰੀ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕੀਤਾ।