ਪੰਜਾਬ

punjab

ETV Bharat / state

ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦਾ ਕੀਤਾ ਗਿਆ ਅੰਤਿਮ ਸਸਕਾਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ

ਪਿੰਡ ਕੋਲਿਆਂਵਾਲੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ ਦਾ ਅੱਜ 16 ਫਰਵਰੀ ਨੂੰ ਪਿੰਡ ਕੋਲਿਆਂਵਾਲੀ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਕਈ ਸੀਨੀਅਰ ਆਗੂ ਪਹੁੰਚੇ।

ਤਸਵੀਰ
ਤਸਵੀਰ

By

Published : Mar 16, 2021, 2:07 PM IST

ਸ੍ਰੀ ਮੁਕਤਸਰ ਸਾਹਿਬ: ਪਿੰਡ ਕੋਲਿਆਂਵਾਲੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ ਦਾ ਅੱਜ 16 ਫਰਵਰੀ ਨੂੰ ਪਿੰਡ ਕੋਲਿਆਂਵਾਲੀ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਕਈ ਸੀਨੀਅਰ ਆਗੂ ਪਹੁੰਚੇ। ਮਿਲੀ ਜਾਣਕਾਰੀ ਮੁਤਾਬਿਕ ਦਿਆਲ ਸਿੰਘ ਕੋਲਿਆਂਵਾਲੀ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸੀ। ਜਿਸ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ।

ਸ੍ਰੀ ਮੁਕਤਸਰ ਸਾਹਿਬ
ਕਾਬਿਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਦਿਆਲ ਸਿੰਘ ਕੋਲਿਆਂਵਾਲੀ ਪੰਜਾਬ ਐਗਰੋ ਦੇ ਚੇਅਰਮੈਨ ਵੀ ਰਹੇ ਸਨ। ਉਹ ਬਾਦਲ ਪਰਿਵਾਰ ਦੇ ਨਜ਼ਦੀਕੀ ਸਨ। ਦੱਸ ਦਈਏ ਕਿ ਕੋਲਿਆਂਵਾਲੀ ਬੀਤੇ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸੀ ਜਿਨ੍ਹਾਂ ਦਾ ਇਲਾਜ ਦਿੱਲੀ ਦੇ ਮੇਦਾਂਤਾ ਹਸਪਤਾਲ ਵਿਖੇ ਚੱਲ ਰਿਹਾ ਸੀ। ਇਲਾਜ ਦੌਰਾਨ ਅੱਜ ਸਵੇਰੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹਨਾਂ ਦਾ ਅੰਤਿਮ ਸੰਸਕਾਰ ਪਿੰਡ ਕੋਲਿਆਂਵਾਲੀ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਹੋਰ ਕਈ ਸੀਨੀਅਰ ਆਗੂ ਪਹੁੰਚੇ।

ABOUT THE AUTHOR

...view details