ਪੰਜਾਬ

punjab

ETV Bharat / state

ਸ੍ਰੀ ਮੁਕਤਰ ਸਾਹਿਬ ਵਿਖੇ ਕੀਤਾ ਗਿਆ ਰੁਜ਼ਗਾਰ ਮੇਲੇ ਦਾ ਆਯੋਜਨ - ghar ghar rozgar yojna

ਸ੍ਰੀ ਮੁਕਤਸਰ ਸਾਹਿਬ : 'ਘਰ-ਘਰ ਰੁਜ਼ਗਾਰ' ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਹਲਕਿਆਂ ਵਿੱਚ ਵੀ ਨੌਜਵਾਨ ਵਿਦਿਆਰਥੀਆਂ ਨੂੰ ਰੁਜ਼ਗਾਰ ਦੇਣ ਲਈ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ।

ਫ਼ੋਟੋ।

By

Published : Feb 18, 2019, 10:54 PM IST

ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਐਮਐਮਡੀਡੀਏਵੀ ਕਾਲਜ ਗਿਦੜਬਾਹਾ ਵਿਖੇ ਇੱਕ ਰੁਜ਼ਗਾਰ ਮੇਲਾ ਲਗਾਇਆ ਗਿਆ ਜਿਸ ਵਿੱਚ ਨੌਜਵਾਨਾਂ ਨੂੰ 700 ਦੇ ਕਰੀਬ ਨੌਕਰੀਆਂ ਉਪਲੱਬਧ ਕਰਵਾਉਣ ਦਾ ਟੀਚਾ ਰੱਖਿਆ ਗਿਆ। ਇਸ ਮੇਲੇ ਵਿੱਚ ਉਮੀਦ ਤੋਂ ਕਾਫ਼ੀ ਘੱਟ ਵਿਦਿਆਰਥੀ ਸ਼ਾਮਲ ਹੋਏ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਗਏ।
ਇਸ ਸਬੰਧੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਰੁਜ਼ਗਾਰ ਮੇਲੇ ਵਿੱਚ ਸਿੱਖਿਆ ਵਿਭਾਗ ਵਿੱਚ ਵੀ ਸਰਕਾਰ ਵੱਲੋਂ ਰੁਜ਼ਗਾਰ ਦਾ ਮੌਕਾ ਮਿਲਨਾ ਚਾਹੀਦਾ ਹੈ। ਇਸ ਤੋਂ ਇਲਾਵਾ ਹੋਰ ਵਿਦਿਆਰਥੀਆਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਮੇਲਿਆਂ ਵਿੱਚ ਹੋਰ ਚੰਗੀਆਂ ਕੰਪਨੀਆਂ ਆਉਣ ਤਾਂ ਜੋ ਵਿਦਿਆਰਥੀਆਂ ਨੂੰ ਵਧੇਰੇ ਲਾਭ ਮਿਲ ਸਕੇ।
ਦੂਜੇ ਪਾਸੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਚਰਨ ਸਿੰਘ ਸੋਥਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਲਾਹੇਵੰਦ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਰੁਜ਼ਗਾਰ ਮੇਲਿਆਂ ਵਿੱਚ ਪਹੁੰਚ ਕੇ ਇਨ੍ਹਾਂ ਦਾ ਲਾਭ ਲੈਣਾ ਚਾਹੀਦਾ ਹੈ।

ABOUT THE AUTHOR

...view details