ਸ੍ਰੀ ਮੁਕਤਸਰ ਸਾਹਿਬ: ਹਲਕਾ ਲੰਬੀ ਵਿੱਚ ਲਿਫ਼ਟ ਪੰਪ ਕਿਸਾਨ ਮੋਰਚਾ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਰੋਸ ਮਾਰਚ ਕੱਢਿਆ। ਕਿਸਾਨਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਤੇ ਨਹਿਰ ਵਿਭਾਗ ਵੱਲੋਂ ਪਿਛਲੇ ਕਈ ਸਾਲਾਂ ਤੋਂ ਸਰਹਿੰਦ ਨਹਿਰ ਉੱਤੇ ਲੱਗੇ ਲਿਫ਼ਟ ਪੰਪ ਨੂੰ ਬੰਦ ਕਰ ਕੇ ਨਵੀਂ ਨੀਤੀ ਬਣਾਏ ਜਾਣ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ।
ਲਿਫ਼ਟ ਪੰਪ ਕਿਸਾਨ ਮੋਰਚਾ ਤੇ ਵੱਖ-ਵੱਖ ਜਥੇਬੰਦੀਆਂ ਨੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ - Lift pump kisan morcha
ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਵਿੱਚ ਲਿਫ਼ਟ ਪੰਪ ਕਿਸਾਨ ਮੋਰਚਾ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਰੋਸ ਮਾਰਚ ਕੱਢਿਆ। ਇਸ ਦੇ ਨਾਲ ਹੀ ਕਿਸਾਨਾਂ ਨੇ ਦਿੱਲੀ ਫਾਜ਼ਿਲਕਾ ਨੈਸ਼ਨਲ ਹਾਈਵੇ ਨੂੰ ਲਗਭਗ ਇੱਕ ਤੋਂ ਦੋ ਘੰਟੇ ਤੱਕ ਜਾਮ ਕਰਕੇ ਰੋਸ ਪ੍ਰਗਟ ਕੀਤਾ।
ਇਸ ਮੌਕੇ ਲਿਫ਼ਟ ਪੰਪ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਬਲਕਾਰ ਸਿੰਘ ਨੇ ਦੱਸਿਆ ਕਿ ਸਰਕਾਰ ਅਤੇ ਵਿਭਾਗ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਲਿਫ਼ਟ ਪੰਪ ਬੰਦ ਕਰਕੇ ਕਿਸਾਨਾਂ ਦਾ ਪਾਣੀ ਖੋਹ ਰਹੀ ਹੈ। ਕੁਝ ਦਿਨ ਪਹਿਲਾਂ ਲੇਖਕ ਪੰਪ ਕਿਸਾਨ ਮੋਰਚੇ ਵੱਲੋਂ ਲੰਬੀ ਵਿਖੇ ਇੱਕ ਵਿਸ਼ਾਲ ਰੈਲੀ ਕੀਤੀ ਗਈ ਸੀ ਜਿਸ ਤੋਂ ਬਾਅਦ ਸਿੰਚਾਈ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਲਿਫ਼ਟ ਪੰਪ ਬੰਦ ਨਹੀਂ ਹੋਣਗੇ। ਇਸ ਦੇ ਬਾਵਜੂਦ ਵਿਭਾਗ ਦੇ ਅਧਿਕਾਰੀ ਪੰਪ ਬੰਦ ਕਰਨ ਦੀ ਗੱਲ ਕਹਿ ਰਹੇ ਹਨ ਜਿਸ ਦੇ ਚੱਲਦਿਆਂ ਰੋਸ ਮਾਰਚ ਕੱਢਿਆ ਗਿਆ ਤੇ ਨਾਲ ਹੀ ਚਿਤਾਵਨੀ ਦਿੱਤੀ ਕਿ ਕਿਸਾਨ ਲਿਫ਼ਟ ਪੰਪ ਕਦੇ ਬੰਦ ਨਹੀਂ ਹੋਣਗੇ।
ਦੂਜੇ ਪਾਸੇ ਕਿਸਾਨਾਂ ਦਾ ਸਰਕਾਰ ਖ਼ਿਲਾਫ਼ ਗੁੱਸਾ ਹੈ ਕਿ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਆਪਣੇ ਹਲਕੇ ਵਿੱਚ ਪਾਣੀ ਲੈ ਕੇ ਜਾਣ ਲਈ ਕਿਸਾਨਾਂ ਦਾ ਪਾਣੀ ਖੋਹ ਰਹੇ ਹਨ। ਉੱਥੇ ਹੀ ਕਿਸਾਨਾਂ ਵੱਲੋਂ ਵੀ ਲਿਫਟ ਪੰਪਾਂ ਉੱਤੇ ਪੱਕੇ ਮੋਰਚੇ ਲਾਏ ਗਏ ਹਨ। ਹੁਣ ਵੇਖਣ ਵਾਲੀ ਗੱਲ ਇਹ ਹੈ ਕਿ ਸਰਕਾਰ ਨੂੰ ਇਨ੍ਹਾਂ ਦੀ ਮੰਗਾਂ ਅੱਗੇ ਹਾਰਦੀ ਹੈ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ?