ਪੰਜਾਬ

punjab

By

Published : Apr 21, 2021, 12:23 PM IST

ETV Bharat / state

ਸ਼ਰਾਬ ਦੇ ਠੇਕੇਦਾਰਾਂ ਨੇ ਸਰਕਾਰੀ ਹੁਕਮਾਂ ਦੀ ਉਡਾਈਆਂ ਧੱਜੀਆਂ

ਸ਼ਰਾਬ ਦੇ ਠੇਕੇਦਾਰਾਂ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਜ਼ਿਲ੍ਹੇ ’ਚ ਦੇਰ ਰਾਤ ਤੱਕ ਸ਼ਰਾਬ ਦੇ ਠੇਕੇ ਖੁੱਲ੍ਹੇ ਰਹੇ। ਜਦੋਂ ਠੇਕੇ ਦੇ ਮੁਲਾਜ਼ਮਾਂ ਨੇ ਈਟੀਵੀ ਭਾਰਤ ਦੀ ਟੀਮ ਨੂੰ ਦੇਖਿਆ ਤਾਂ ਉਨ੍ਹਾਂ ਨੇ ਤੁਰੰਤ ਹੀ ਸ਼ਰਾਬ ਦੇ ਠੇਕੇ ਨੂੰ ਬੰਦ ਕਰ ਦਿੱਤਾ।

ਸ਼ਰਾਬ ਠੇਕੇਦਾਰਾਂ ਨੇ ਸਰਕਾਰੀ ਹੁਕਮਾਂ ਦੀ ਉਡਾਈਆਂ ਧੱਜੀਆਂ
ਸ਼ਰਾਬ ਠੇਕੇਦਾਰਾਂ ਨੇ ਸਰਕਾਰੀ ਹੁਕਮਾਂ ਦੀ ਉਡਾਈਆਂ ਧੱਜੀਆਂ

ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਨਵੀਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਚ ਰਾਤ 8 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਦਾ ਕਰਫਿਊ ਲਗਾਇਆ ਗਿਆ ਹੈ। ਇਨ੍ਹਾਂ ਹੁਕਮਾਂ ਦੀ ਪਾਲਣਾ ਪੁਲਿਸ ਪ੍ਰਸ਼ਾਸਨ ਵੱਲੋਂ ਕਰਵਾਈ ਜਾ ਰਹੀ ਹੈ। ਪਰ ਦੂਜੇ ਪਾਸੇ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਜ਼ਿਲ੍ਹੇ ’ਚ ਦੇਰ ਰਾਤ ਤੱਕ ਸ਼ਰਾਬ ਦੇ ਠੇਕੇ ਖੁੱਲ੍ਹੇ ਰਹੇ। ਜਦੋਂ ਠੇਕੇ ਦੇ ਮੁਲਾਜ਼ਮਾਂ ਨੇ ਈਟੀਵੀ ਭਾਰਤ ਦੀ ਟੀਮ ਨੂੰ ਦੇਖਿਆ ਤਾਂ ਉਨ੍ਹਾਂ ਨੇ ਤੁਰੰਤ ਹੀ ਸ਼ਰਾਬ ਦੇ ਠੇਕੇ ਨੂੰ ਬੰਦ ਕਰ ਦਿੱਤਾ।

ਸ਼ਰਾਬ ਠੇਕੇਦਾਰਾਂ ਨੇ ਸਰਕਾਰੀ ਹੁਕਮਾਂ ਦੀ ਉਡਾਈਆਂ ਧੱਜੀਆਂ

ਕਾਬਿਲੇਗੌਰ ਹੈ ਕਿ ਕੋਰੋਨਾ ਵਾਇਰਸ ਕਾਰਨ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਤ 8 ਵਜੇ ਤੋਂ ਬਾਅਦ ਨਾਈਟ ਕਰਫਿਊ ਲੌਕਡਾਊਨ ਕੀਤਾ ਜਾਵੇਗਾ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਪਰ ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ ’ਤੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਸ਼ਰਾਬ ਦੇ ਠੇਕੇਦਾਰਾਂ ਵੱਲੋਂ ਰਾਤ ਦੇ ਕਰੀਬ ਸਾਢੇ ਨੌ ਵਜੇ ਤੱਕ ਸ਼ਰਾਬ ਦੇ ਠੇਕੇ ਖੁੱਲ੍ਹੇ ਹੋਏ ਸਨ। ਖੈਰ ਹੁਣ ਇਹ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਜਾਂ ਪੰਜਾਬ ਪੁਲੀਸ ਦੇ ਜੋ ਆਕਸਾਈਜ਼ ਵਿਭਾਗ ਦੇ ਇਨ੍ਹਾਂ ਠੇਕੇਦਾਰਾਂ ਤੇ ਕੀ ਕਾਰਵਾਈ ਕਰਦੀ ਹੈ।

ਇਹ ਵੀ ਪੜੋ: ਨਗਰ ਕੌਂਸਲ ਮਜੀਠਾ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜਾ

ABOUT THE AUTHOR

...view details