ਪੰਜਾਬ

punjab

ETV Bharat / state

ਸੰਸਥਾ ਨੇ 101 ਨਵਜੰਮੀਆਂ ਬੱਚੀਆਂ ਦੀ ਮਨਾਈ ਲੋਹੜੀ

ਮਲੋਟ 'ਚ ਸਮਾਜਸੇਵੀ ਸੰਸਥਾ ਵੱਲੋਂ 101 ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਤੇ ਬੱਚੀਆਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ।

lohri
ਫ਼ੋਟੋ

By

Published : Jan 12, 2020, 9:52 AM IST

ਸ੍ਰੀ ਮੁਕਤਸਰ ਸਾਹਿਬ: ਮਲੋਟ ਵਿੱਚ ਸਮਾਜ ਸੇਵੀ ਸੰਸਥਾ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਧੀਆਂ ਦੀ ਲੋਹੜੀ ਮਨਾਈ ਗਈ ਜਿਸ ਵਿੱਚ 101 ਨਵ ਜੰਮੀਆਂ ਬੱਚਿਆਂ ਦੇ ਮਾਪਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਛੋਟੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਮਾਣਯੋਗ ਜੱਜ ਦੇ ਇਲਾਵਾ ਸਿਵਲ ਪ੍ਰਸ਼ਾਸਨ ਦੇ ਅਫ਼ਸਰ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।

ਇਸ ਮੌਕੇ ਸਮਾਜ ਸੇਵੀ ਸੰਸਥਾ ਵੱਲੋਂ ਭਰੂਣ ਹੱਤਿਆ ਰੋਕਣ ਦੇ ਮਕਸਦ ਦੇ ਨਾਲ ਇਸ ਉਪਰਾਲੇ ਤਹਿਤ 101 ਨਵ ਜੰਮੀਆਂ ਬੱਚੀਆਂ ਦੇ ਮਾਪਿਆਂ ਸਨਮਾਨਿਤ ਕੀਤਾ ਗਿਆ ਅਤੇ ਸਮਾਜ ਨੂੰ ਇੱਕ ਸੰਦੇਸ਼ ਦਿੱਤਾ ਗਿਆ ਕਿ ਕੁੜੀਆਂ ਮੁੰਡਿਆਂ ਦੇ ਮੁਕਾਬਲੇ ਘੱਟ ਨਹੀਂ। ਸਾਨੂੰ ਮੁੰਡੇ ਅਤੇ ਕੁੜੀ ਵਿੱਚ ਕੋਈ ਫ਼ਰਕ ਨਹੀਂ ਰੱਖਣਾ ਚਾਹੀਦਾ।

ਵੀਡੀਓ

ਇਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਸਮਾਜ ਸੇਵੀ ਸੰਸਥਾ ਦੇ ਜ਼ਿਲ੍ਹਾ ਕੋਆਰਡੀਨੇਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਭਰੂਣ ਹੱਤਿਆ ਰੋਕਣ ਦੇ ਮਕਸਦ ਦੇ ਨਾਲ ਧੀਆਂ ਦੇ ਜਨਮ ਨੂੰ ਉਤਸ਼ਾਹ ਕਰਨ ਲਈ 101 ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ ਹੈ।

ਦੂਜੇ ਪਾਸੇ, ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਮਲੋਟ ਦੀ ਤਹਿਸੀਲਦਾਰ ਨੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਸ ਨਾਲ ਭਰੂਣ ਹੱਤਿਆ ਤੇ ਰੋਕ ਲੱਗੇਗੀ ਅਤੇ ਮੁੰਡੇ ਅਤੇ ਕੁੜੀ ਦੇ ਵਿੱਚ ਭੇਦਭਾਵ ਖਤਮ ਹੋਵੇਗਾ।

ABOUT THE AUTHOR

...view details