ਪੰਜਾਬ

punjab

ETV Bharat / state

ਪੈਸੇ ਨਾ ਮਿਲਣ ਕਾਰਨ ਵਿਅਕਤੀ ਨੇ ਕੀਤੀ ਖੁਦਕੁਸ਼ੀ

ਪਿੰਡ ਰੁਪਾਣਾ ਵਿੱਚ ਇੱਕ ਵਿਅਕਤੀ ਵੱਲੋਂ ਫਾਹ ਲੈ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੇ ਖੇਤ ਵਿੱਚ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕੀਤੀ ਹੈ।

ਪੈਸੇ ਨਾ ਮਿਲਣ ਕਾਰਨ ਵਿਅਕਤੀ ਨੇ ਕੀਤੀ ਖੁਦਕੁਸ਼ੀ
ਪੈਸੇ ਨਾ ਮਿਲਣ ਕਾਰਨ ਵਿਅਕਤੀ ਨੇ ਕੀਤੀ ਖੁਦਕੁਸ਼ੀ

By

Published : Aug 16, 2021, 1:15 PM IST

ਸ੍ਰੀ ਮੁਕਤਸਰ ਸਾਹਿਬ:ਪਿੰਡ ਰੁਪਾਣਾ ਵਿੱਚ ਇੱਕ ਵਿਅਕਤੀ ਵੱਲੋਂ ਫਾਹ ਲੈ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੇ ਖੇਤ ਵਿੱਚ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕੀਤੀ ਹੈ। ਮ੍ਰਿਤਕ ਦੀ ਨਰਿੰਦਰ ਕੁਮਾਰ ਵਜੋਂ ਪਛਾਣ ਹੋਈ ਹੈ। ਮ੍ਰਿਤਕ ਨੇ ਆਪਣੇ ਸੁਸਾਈਡ ਨੋਟ ਵਿੱਚ ਡਾਕਟਰ ਰਜਿੰਦਰਪਾਲ ਤੋਂ 85 ਲੱਖ ਰੁਪਏ ਲੈਣੇ ਸਨ, ਸੁਸਾਈਡ ਨੋਟ ਮੁਤਾਬਿਕ ਡਾਕਟਰ ਉਸ ਦੇ ਪੈਸੇ ਨਹੀਂ ਦੇ ਰਿਹਾ ਸੀ।

ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕ ਨੇ ਇੱਕ ਡਾਕਟਰ ਤੇ ਉਸ ਦੀ ਪਤਨੀ ਮ੍ਰਿਤਕ ਦੇ ਪੈਸੇ ਨਹੀਂ ਦੇ ਰਹੇ ਸਨ। ਜਿਸ ਤੋਂ ਦੁੱਖੀ ਹੋ ਕੇ ਨਰਿੰਦਰ ਕੁਮਾਰ ਨੇ ਖੁਦਕੁਸ਼ੀ ਕਰ ਲਾਈ। ਮ੍ਰਿਤਕ ਦੇ ਪਰਿਵਾਰ ਨੇ ਮਾਮਲੇ ਦੀ ਪੁਲਿਸ ਤੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਪੈਸੇ ਨਾ ਮਿਲਣ ਕਾਰਨ ਵਿਅਕਤੀ ਨੇ ਕੀਤੀ ਖੁਦਕੁਸ਼ੀ

ਉਧਰ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਮੌਕੇ ਜਾਂਚ ਅਫ਼ਸਰ ਨੇ ਕਿਹਾ ਕਿ ਮ੍ਰਿਤਕ ਦੇ ਸੁਸਾਈਡ ਨੋਟ ਦੇ ਮੁਤਾਬਿਕ ਨਰਿੰਦਰਪਾਲ ਕੁਮਾਰ ਦੀ ਮੌਤ ਦੇ ਜ਼ਿੰਮੇਵਾਰ ਡਾਕਟਰ ਰਜਿੰਦਰਪਾਲ ਬੰਸਲ ਤੇ ਉਸ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Corona Virus: ਪੰਜਾਬ ’ਚ ਐਂਟਰੀ ਤੋਂ ਪਹਿਲਾਂ ਪੜੋ ਇਹ ਖ਼ਬਰ

ABOUT THE AUTHOR

...view details