ਪੰਜਾਬ

punjab

ETV Bharat / state

ਨਾਜਾਇਜ਼ ਸਬੰਧਾਂ ਦੇ ਸ਼ੱਕ ਵਿੱਚ ਪਤੀ ਨੇ ਕੁਹਾੜੀ ਮਾਰ ਕੇ ਕੀਤਾ ਪਤਨੀ ਦਾ ਕਤਲ - ਕਸਬਾ ਮਲੋਟ ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਦੇ ਕਸਬਾ ਮਲੋਟ 'ਚ ਇੱਕ ਵਿਅਕਤੀ ਵੱਲੋਂ ਕੁਹਾੜੀ ਮਾਰ ਕੇ ਆਪਣੀ ਪਤਨੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ ਆਪਣੀ ਪਤਨੀ ਦੇ ਨਾਜਾਇਜ਼ ਸਬੰਧ ਹੋਣ ਦਾ ਸ਼ੱਕ ਸੀ, ਜਿਸ ਦੇ ਚਲਦੇ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।

ਫੋਟੋ
ਫੋਟੋ

By

Published : Mar 3, 2020, 12:03 PM IST

ਸ੍ਰੀ ਮੁਕਤਸਰ ਸਾਹਿਬ: ਕਸਬਾ ਮਲੋਟ ਦੇ ਪਿੰਡ ਦਾਨੇਵਾਲਾ ਵਿਖੇ ਪਤੀ ਵੱਲੋਂ ਕੁਹਾੜੀ ਮਾਰ ਕੇ ਪਤਨੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਾਬਕਾ ਸਰਪੰਚ ਨੇ ਦੱਸਿਆ ਬਬਲੀ ਸਿੰਘ ਨਾਂਅ ਦਾ ਵਿਅਕਤੀ ਆਪਣੀ ਪਤਨੀ ਸਿਮਰਜੀਤ ਕੌਰ, 4 ਸਾਲਾ ਬੱਚੀ ਤੇ ਮਾਂ ਨਾਲ ਇੱਕ ਕਿਰਾਏ ਦੇ ਮਕਾਨ 'ਚ ਰਹਿ ਰਿਹਾ ਸੀ।

ਪਤੀ ਨੇ ਕੀਤਾ ਪਤਨੀ ਦਾ ਕਤਲ

ਉਹ ਪਿੰਡ ਦੇ ਨੇੜੇ ਹੀ ਫੋਕਲ ਪੁਆਂਇਟ ਵਿਖੇ ਸਥਿਤ ਇੱਕ ਫੈਕਟਰੀ 'ਚ ਕੰਮ ਕਰਦਾ ਹੈ। ਬਬਲੀ ਨੂੰ ਆਪਣੀ ਪਤਨੀ 'ਤੇ ਨਾਜਾਇਜ਼ ਸਬੰਧ ਹੋਣ ਦਾ ਸ਼ੱਕ ਸੀ। ਇਸ ਕਾਰਨ ਅਕਸਰ ਪਤੀ-ਪਤਨੀ ਵਿਚਕਾਰ ਝਗੜਾ ਹੁੰਦਾ ਰਹਿੰਦਾ ਸੀ। ਇਸ ਝਗੜੇ ਦੇ ਕਾਰਨ ਜਦੋਂ ਬਬਲੀ ਦੀ ਮਾਂ ਉਸ ਦੀ ਬੱਚੀ ਨੂੰ ਲੈ ਕੇ ਘਰ ਤੋਂ ਬਾਹਰ ਗਈ ਤਾਂ ਮੌਕਾ ਮਿਲਦਿਆਂ ਹੀ ਉਸ ਨੇ ਆਪਣੀ ਪਤਨੀ ਦਾ ਕੁਹਾੜੀ ਨਾਲ ਕਤਲ ਕਰ ਦਿੱਤਾ। ਘਟਨਾ ਦਾ ਪਤਾ ਲਗਦੇ ਹੀ ਪਿੰਡ ਵਾਸੀਆਂ ਨੇ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ।

ਹੋਰ ਪੜ੍ਹੋ :ਤਰਨ ਤਾਰਨ 'ਚ 1.50 ਕਰੋੜ ਲੁੱਟ ਮਾਮਲੇ ਵਿੱਚ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕ 'ਤੇ ਪੁਜੀ। ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਫਿਲਹਾਲ ਪੁਲਿਸ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਮੀਡੀਆ ਸਾਹਮਣੇ ਆਉਣ ਤੋਂ ਇਨਕਾਰ ਕੀਤਾ ਗਿਆ ਹੈ।

ABOUT THE AUTHOR

...view details