ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਅਤੇ ਪੰਜਾਬ ਸਰਕਾਰ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਪਿੰਡ ਬਾਦਲ ਵਿਖੇ ਸਵੇਰੇ 3.30 ਵਜੇ ਆਖਰੀ ਸਾਹ ਲਏ। ਉਨ੍ਹਾਂ ਦਾ ਸਸਕਾਰ ਅੱਜ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ।
ਮਨਪ੍ਰੀਤ ਬਾਦਲ ਦੀ ਮਾਂ ਦਾ ਦੇਹਾਂਤ, ਕੈਪਟਨ ਅਮਰਿੰਦਰ ਨੇ ਪ੍ਰਗਟਾਇਆ ਦੁੱਖ - harmandar kaur
ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਅਤੇ ਪੰਜਾਬ ਸਰਕਾਰ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਪਿੰਡ ਬਾਦਲ ਵਿਖੇ ਸਵੇਰੇ 3.30 ਵਜੇ ਆਖਰੀ ਸਾਹ ਲਏ। ਉਨ੍ਹਾਂ ਦਾ ਸਸਕਾਰ ਅੱਜ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ।
ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਮਾਤਾ ਦਾ ਦੇਹਾਂਤ
ਜਾਣਕਾਰੀ ਮੁਤਾਬਕ ਮਾਤਾ ਹਰਮੰਦਰ ਕੌਰ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਇਲਾਜ ਪੀਜੀਆਈ ਚੰਡੀਗੜ੍ਹ ਵਿਖੇ ਚੱਲ ਰਿਹਾ ਸੀ। ਕੱਲ੍ਹ ਦੇਰ ਸ਼ਾਮ ਨੂੰ ਉਨ੍ਹਾਂ ਨੂੰ ਪਿੰਡ ਬਾਦਲ ਵਿਖੇ ਰਿਹਾਇਸ਼ ‘ਤੇ ਲਿਆਂਦਾ ਗਿਆ ਸੀ। ਜਿੱਥੇ ਉਨ੍ਹਾਂ ਅੱਜ ਸਵੇਰੇ ਅੰਤਿਮ ਸਾਹ ਲਿਆ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਨਪ੍ਰੀਤ ਬਾਦਲ ਦੀ ਮਾਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Last Updated : Mar 19, 2020, 12:00 PM IST