ਪੰਜਾਬ

punjab

ETV Bharat / state

ਕਣਕ ਨੂੰ ਲੱਗੀ ਅੱਗ ਕਾਰਨ ਕਈ ਏਕੜ ਫ਼ਸਲ ਸੜਕੇ ਹੋਈ ਸੁਆਹ - ਫਸਲ ਸੜਕੇ ਹੋਈ ਸੁਆਹ

ਗਿੱਦੜਬਾਹਾ ਨੇੜਲੇ ਪਿੰਡ ਹੁਸਨਰ ਵਿਖੇ ਆਈ ਤੇਜ਼ ਹਨੇਰੀ ਕਾਰਨ ਬਿਜਲੀ ਦੀਆਂ ਤਾਰਾਂ ਤੋਂ ਹੋਈ ਸਪਾਰਕਿੰਗ ਦੇ ਚੱਲਦਿਆਂ ਖੜ੍ਹੀ ਕਣਕ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਕਰੀਬ 9 ਏਕੜ ਖੜ੍ਹੀ ਫਸਲ ਸੜ ਕੇ ਸੁਆਹ ਹੋ ਗਈ।

ਕਣਕ ਨੂੰ ਲੱਗੀ ਅੱਗ ਕਾਰਨ ਕਈ ਏਕੜ ਫਸਲ ਸੜਕੇ ਹੋਈ ਸੁਆਹ
ਕਣਕ ਨੂੰ ਲੱਗੀ ਅੱਗ ਕਾਰਨ ਕਈ ਏਕੜ ਫਸਲ ਸੜਕੇ ਹੋਈ ਸੁਆਹ

By

Published : Apr 17, 2021, 4:47 PM IST

ਸ੍ਰੀ ਮੁਕਤਸਰ ਸਾਹਿਬ:ਗਿੱਦੜਬਾਹਾ ਨੇੜਲੇ ਪਿੰਡ ਹੁਸਨਰ ਵਿਖੇ ਆਈ ਤੇਜ਼ ਹਨੇਰੀ ਕਾਰਨ ਬਿਜਲੀ ਦੀਆਂ ਤਾਰਾਂ ਤੋਂ ਹੋਈ ਸਪਾਰਕਿੰਗ ਦੇ ਚੱਲਦਿਆਂ ਖੜ੍ਹੀ ਕਣਕ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਕਰੀਬ 9 ਏਕੜ ਖੜ੍ਹੀ ਫਸਲ ਸੜ ਕੇ ਸੁਆਹ ਹੋ ਗਈ। ਕਿਸਾਨਾਂ ਨੇ ਕਿਹਾ ਕਿ ਇਲਾਕੇ ਅੰਦਰ ਆਈ ਤੇਜ਼ ਹਨ੍ਹੇਰੀ ਕਾਰਨ ਖੇਤਾਂ ਵਿੱਚੋਂ ਲੰਘਦੀਆਂ ਤਾਰਾਂ ਵਿੱਚ ਅਚਾਨਕ ਸਪਾਰਕਿੰਗ ਹੋਈ ਜਿਸ ਕਾਰਨ ਪਿੰਡ ਹੁਸਨਰ ਦੇ ਜਸਵਿੰਦਰ ਸਿੰਘ ਪੁੱਤਰ ਸ਼ੇਰ ਸਿੰਘ ਦੀ 5 ਕਿੱਲੇ, ਰਮਨਪ੍ਰੀਤ ਕੌਰ ਪਤਨੀ ਤਰਸੇਮ ਸਿੰਘ ਦੀ 2 ਕਿੱਲੇ ਅਤੇ ਜਸਕਰਨ ਸਿੰਘ ਪੁੱਤਰ ਰੂਪ ਸਿੰਘ ਦੀ 2 ਕਿੱਲੇਖੜ੍ਹੀ ਕਣਕ ਸੜ ਕੇ ਸੁਆਹ ਹੋ ਗਈ।

ਕਣਕ ਨੂੰ ਲੱਗੀ ਅੱਗ ਕਾਰਨ ਕਈ ਏਕੜ ਫਸਲ ਸੜਕੇ ਹੋਈ ਸੁਆਹ

ਇਹ ਵੀ ਪੜੋ: ਕੀ ਸਮੇਂ ਤੋਂ ਪਹਿਲਾਂ ਖ਼ਤਮ ਹੋ ਜਾਵੇਗਾ ਕੁੰਭ ?

ਕਿਸਾਨਾਂ ਨੇ ਕਿਹਾ ਕਿ ਇਹ ਬਿਜਲੀ ਵਿਭਾਗ ਦੀ ਲਾਪਰਵਾਹੀ ਕਾਰਨ ਹਾਦਸਾ ਵਾਪਰਿਆ ਹੈ। ਉਹਨਾਂ ਨੇ ਕਿਹਾ ਕੀ ਅਸੀਂ ਬੀਤੇ ਦਿਨ ਹੀ ਉਹਨਾਂ ਨੂੰ ਮੌਕਾ ਦਿਖਾਇਆ ਹੈ ਤੇ ਲਾਈਟ ਬੰਦ ਕਰਨ ਦੀ ਅਪੀਲ ਕੀਤੀ ਸੀ ਪਰ ਇਸ ਦੇ ਬਾਵਜੂਦ ਉਹਨਾਂ ਨੇ ਲਾਈਟ ਬੰਦ ਨਹੀਂ ਕੀਤੀ। ਕਿਸਾਨਾਂ ਨੇ ਸਰਕਾਰ ਤੋਂ ਬਣਦੇ ਮੁਆਵਜ਼ੇ ਤੇ ਵਿਭਾਗ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜੋ: ਲਾਲ ਕਿਲ੍ਹਾ ਹਿੰਸਾ ਮਾਮਲਾ: ਅਦਾਲਤ ਵੱਲੋਂ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ

ABOUT THE AUTHOR

...view details