ਸ੍ਰੀ ਮੁਕਤਸਰ ਸਾਹਿਬ: ਗਿੱਦੜਬਾਹਾ ਦੀ ਇਨਰਵੀਲ ਸਮਾਜ ਸੇਵੀ ਸੰਸਥਾਂ ਦੇ ਸਹਿਯੋਗ ਨਾਲ ਪੁਲਿਸ ਨੇ ਵੱਖ-ਵੱਖ ਬਾਜ਼ਾਰਾਂ ਵਿਚ ਮਾਸਕ ਵੰਡੇ ਹਨ।ਮਾਸਕ ਵੰਡਣ ਦੇ ਨਾਲ ਨਾਲ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕ ਵੀ ਕੀਤਾ ਗਿਆ ਹੈ।ਇਸ ਮੌਕੇ ਪੁਲਿਸ ਅਧਿਕਾਰੀ ਹਰਜੀਤ ਸਿੰਘ ਮਾਨ ਨੇ ਦੱਸਿਆ ਹੈ ਕਿ ਅਸੀਂ ਇਨਰਵੀਲ ਸੰਸਥਾਂ ਦੇ ਸਹਿਯੋਗ ਨਾਲ ਗਿੱਦੜਬਾਹਾ ਸ਼ਹਿਰ ਵਿਚ ਮਾਸਕ ਵੰਡੇ ਹਨ ਅਤੇ ਉੱਥੇ ਹੀ ਵੱਖ-ਵੱਖ ਬੈਂਕਾਂ ਵਿੱਚ ਜਾ ਕੇ ਬੈਂਕ ਯੂਨੀਅਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਸਮਝਾਇਆ ਹੈ ਕਿ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਹੈ ਕਿ ਅਸੀਂ ਆਮ ਲੋਕਾਂ ਨੂੰ ਵੀ ਇਹ ਅਪੀਲ ਕਰਦੇ ਹਾਂ ਕਿ ਬਿਨਾਂ ਕੰਮ ਤੋਂ ਬਿਨ੍ਹਾਂ ਬਾਹਰ ਨਾ ਨਿਕਲੋ ਜੇਕਰ ਕੋਈ ਜ਼ਰੂਰੀ ਕੰਮ ਹੋਵੇ ਤਾਂ ਹੀ ਘਰੋਂ ਬਾਹਰ ਨਿਕਲਦੇ ਹਨ ਤਾਂ ਮਾਸਕ ਪਾ ਕੇ ਹੀ ਨਿਕਲੋ।ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪਿੰਡਾਂ ਵੀ ਕੋਰੋਨਾ ਵੱਡੀ ਗਿਣਤੀ ਵਿਚ ਫੈਲ ਰਿਹਾ ਹੈ।ਪੁਲਿਸ ਦਾ ਕਹਿਣਾ ਹੈ ਕਿ ਜੇਕਰ ਕੋਈ ਵੀ ਮਾਸਕ ਨਹੀਂ ਪਹਿਣਦਾ ਤਾਂ ਉਸਦਾ ਚਾਲਾਨ ਵੀ ਕੀਤਾ ਜਾਵੇਗਾ।