ਸ੍ਰੀ ਮੁਕਤਸਰ ਸਾਹਿਬ: ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਿੰਡ ਭੂੰਦੜ ਦਾ ਦੌਰਾ ਕੀਤਾ। ਇਸ ਦੌਰਾਨ ਵਿਧਾਇਕ ਨਾਲ ਐੱਸਡੀਐਮ ਗਿੱਦੜਬਾਹਾ ਓਮ ਪ੍ਰਕਾਸ਼ ਡੀਐੱਸਪੀ ਗਿੱਦੜਬਾਹਾ ਨਰਿੰਦਰ ਸਿੰਘ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੀ ਸ਼ਾਮਲ ਸੀ। ਇਸ ਮੌਕੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਿੰਡਾਂ ਵਾਲਿਆਂ ਨੂੰ ਇਹ ਦੱਸਣ ਆਏ ਹਨ ਕਿ ਇਸ ਦੁੱਖ ਦੀ ਘੜੀ ਵਿਚ ਉਹ ਉਨ੍ਹਾਂ ਦੇ ਨਾਲ ਹਨ। ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਚੀਜ਼ ਦੀ ਜ਼ਰੂਰਤ ਪੈਂਦੀ ਹੈ ਤਾਂ ਉਨ੍ਹਾਂ ਵੱਲੋਂ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਹੀ ਰਹਿਣ ਬਾਹਰ ਨਾ ਨਿਕਲਣ ਅਤੇ ਜਦੋਂ ਵੀ ਘਰ ਤੋਂ ਬਾਹਰ ਆਉਣ ਤਾਂ ਮੂੰਹ ’ਤੇ ਮਾਸਕ ਲਗਾ ਕੇ ਰੱਖਣ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਧੋਂਦੇ ਰਹਿਣ।
ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਮੌਕੇ ਸਿਆਸੀ ਵਿਰੋਧੀ ਅਕਾਲੀ ਦਲ ’ਤੇ ਤੰਜ਼ ਕਸਦੇ ਹੋਏ ਕਿਹਾ ਕਿ ਉਹ ਦੱਸਣ ਕਿ ਇਸ ਦੁੱਖ ਦੀ ਘੜੀ ਚ ਉਨਵ੍ਹਾਂ ਨੇ ਕਿਹੜੇ ਕੰਮ ਕੀਤੇ ਹਨ। ਉਨ੍ਹਾਂ ਦੀ ਮਿਹਨਤ ਸਦਕਾ ਹੀ ਗਿੱਦੜਬਾਹਾ ਦੇ ਹਸਪਤਾਲ ਦਾ ਕਾਇਆਕਲਪ ਕੀਤਾ ਗਿਆ ਹੈ ਜਿਸ ਤੋਂ ਬਾਅਦ ਉਹ ਪਹਿਲੇ ਨੰਬਰ ’ਤੇ ਆਇਆ ਹੈ। ਇਹ ਸਾਡੀ ਮਿਹਨਤ ਦੇ ਨਾਲ ਹੀ ਹੋਇਆ ਹੈ।