ਸ੍ਰੀ ਮੁਕਤਸਰ ਸਾਹਿਬ: ਲੰਬੀ ਵਿੱਖੇ ਵੱਖ-ਵੱਖ ਪਿੰਡਾ ਦਾ ਦੌਰਾ ਕਰਨ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਬੀਤੇ ਦਿਨੀ ਰਾਜਾ ਵੜਿੰਗ ਦੀ ਇੱਕ ਵੀਡੀਓ ਵਾਈਰਲ ਹੋਈ ਸੀ ਜਿਸ ਵਿੱਚ ਵੋਟਾਂ ਲਈ ਲੋਕਾਂ ਨੂੰ ਪੈਸੇ ਵੰਡੇ ਜਾਣ ਦੀ ਗੱਲ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਵੀ ਕੀਤੀ ਕਿ ਰਾਜਾ ਵੜਿੰਗ ਦੀ ਉਮੀਦਵਾਰੀ ਰੱਦ ਕੀਤੀ ਜਾਵੇਂ। ਜਿਸਤੇ ਬੋਲਦੇ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਰਾਜਾ ਵੜਿੰਗ ਖਿਲਾਫ਼ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।
ਮੋਦੀ ਦਾ ਰਾਹੁਲ ਨਾਲ ਮੁਕਾਬਲਾ ਇਵੇਂ ਜਿਵੇਂ 'ਹਾਥੀ ਦਾ ਕੀੜੀ ਨਾਲ
ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਦੌਰੇ ਚੋਣ ਪ੍ਰਚਾਰ ਕਰਨ ਪਹੁੰਚੇ। ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਰਾਜਾ ਵੜਿੰਗ ਖਿਲਾਫ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੈ ਉਹ ਕਰਨੀ ਚਾਹੀਦੀ ਹੈ।
ਫ਼ੋਟੋ
ਮੀਡੀਆ ਨੇ ਬਾਦਲ ਤੋਂ ਜਦ ਸਵਾਲ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਰਾਹੁਲ ਗਾਂਧੀ ਦੇ ਮੁਕਾਬਲੇ ਨੂੰ ਉਹ ਕਿਸ ਤਰ੍ਹਾਂ ਦੇਖਦੇ ਹਨ ਤਾਂ ਉਨ੍ਹਾਂ ਜਵਾਬ 'ਚ ਕਿਹਾ ਕਿ ਮੋਦੀ ਦਾ ਰਾਹੁਲ ਨਾਲ ਮੁਕਾਬਲ ਇਵੇਂ ਹੈ ਜਿਵੇਂ 'ਹਾਥੀ ਦਾ ਮੁਕਾਬਲ ਕੀੜੀ ਨਾਲ ਹੁੰਦਾ ਹੈ।' ਬਾਦਲ ਨੇ ਕਿਹਾ ਕਿ ਦੇਸ਼ ਦੀ ਪ੍ਰਧਾਨਗੀ ਕਰਨ ਵਾਲਾ ਮੋਦੀ ਦੇ ਮੁਕਾਬਲੇ ਕੋਈ ਵੀ ਹੋਰ ਨਹੀਂ ਹੋ ਸਕਦਾ।