ਸ੍ਰੀ ਮੁਕਤਸਰ ਸਾਹਿਬ: ਸਥਾਨਕ ਮਲੋਟ ਰੋਡ ਬਾਈਪਾਸ ਦੇ ਨੇੜੇ ਸੁੱਖ ਹਸਪਤਾਲ ਕੋਲ ਕੁਝ ਲੋਕਾਂ ਵੱਲੋਂ ਇਕ ਨੌਜਵਾਨ ਨੂੰ ਅਗਵਾ ਕਰਕੇ ਲੈ ਕੇ ਜਾਣ ਦੀ ਵੀਡੀਓ ਵਾਇਰਲ ਹੋਈ ਸੀ। ਜਿਸ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਜਾਂਚ ਪੜਤਾਲ ਕੀਤੇ ਜਾਣ ਤੇ ਪੁਲਿਸ ਨੇ ਕੁਝ ਹੀ ਘੰਟਿਆਂ ਵਿੱਚ 3 ਅਗਵਾਕਾਰਾਂ ਨੂੰ ਇੱਕ ਕਾਰ ਸਮੇਤ ਕਾਬੂ ਕਰ ਲਿਆ ਹੈ ਅਤੇ ਨਾਲ ਹੀ ਅਗਵਾ ਹੋਏ ਨੌਜਵਾਨ ਨੂੰ ਵੀ ਉਨ੍ਹਾਂ ਦੇ ਚੁੰਗਲ ਵਿੱਚੋਂ ਛੁਡਾ ਲਿਆ ਗਿਆ ਹੈ।
ਮੁਕਤਸਰ ਪੁਲਿਸ ਨੇ ਕਿਡਨੈਪਿੰਗ ਦੀ ਗੁੱਥੀ 3 ਘੰਟਿਆਂ ਵਿੱਚ ਸੁਲਝਾਈ
ਮਲੋਟ ਰੋਡ ਬਾਈਪਾਸ ਦੇ ਨੇੜੇ ਸੁੱਖ ਹਸਪਤਾਲ ਕੋਲ ਕੁਝ ਲੋਕਾਂ ਵੱਲੋਂ ਇਕ ਨੌਜਵਾਨ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਨੂੰ ਮੁਕਤਸਰ ਪੁਲਿਸ ਨੇ 3 ਘੰਟਿਆਂ ਵਿੱਚ ਸੁਲਝਾ ਲਿਆ ਹੈ।
ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਨੇ ਦੱਸਿਆ ਕਿ ਮੁਕਤਸਰ ਵਿੱਚ ਕੁਝ ਲੋਕਾਂ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਰਹਿਣ ਵਾਲੇ ਨੌਜਵਾਨ ਲਵਦੀਪ ਸਿੰਘ ਨੂੰ ਅਗਵਾ ਕਰ ਲਿਆ ਗਿਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਜਲਦੀ ਦੇ ਨਾਲ ਕਾਰਵਾਈ ਕਰਦੇ ਹੋਏ 3 ਘੰਟਿਆਂ ਦੇ ਅੰਦਰ ਨੌਜਵਾਨ ਨੂੰ ਅਗਵਾ ਕਰਨ ਵਾਲੇ 3 ਲੋਕਾਂ ਨੂੰ ਇੱਕ ਸਵਿਫ਼ਟ ਕਾਰ ਸਮੇਤ ਕਾਬੂ ਕਰਕੇ ਲਵਦੀਪ ਸਿੰਘ ਨੂੰ ਛੁਡਵਾ ਲਿਆ ਹੈ ਅਤੇ ਬਾਕੀ ਦੇ ਰਹਿੰਦੇ ਹੋਰ ਲੋਕਾਂ ਦੀ ਗ੍ਰਿਫਤਾਰੀ ਵੀ ਜਲਦ ਕਰ ਲਈ ਜਾਏਗੀ।
ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਦੀ ਬਰੀਕੀ ਦੇ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਾਰਨਾਂ ਦਾ ਵੀ ਜਲਦ ਹੀ ਪਤਾ ਲਗਾ ਲਿਆ ਜਾਵੇਗਾ।
TAGGED:
muktsar news