ਸ੍ਰੀ ਮੁਕਤਸਰ ਸਾਹਿਬ:ਪੰਜਾਬ ਵਿੱਚ ਦਿਨੋ-ਦਿਨ ਵੱਧ ਰਹੀ ਆਪਰਾਧਿਕ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ, ਜਿਸ ਕਰਕੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਤਾਜ਼ਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿੱਥੇ ਤੇਜ਼ਧਾਰ ਹਥਿਆਰਾਂ ਦੇ ਬਲ ‘ਤੇ ਕਰੀਬ ਰਾਤ 9 ਵਜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਵਾਰਦਾਤ ਵਿੱਚ ਲੁਟੇਰਿਆ ਨੇ 1 ਲੱਖ 66 ਹਜ਼ਾਰ ਦੀ ਲੁੱਟ ਕੀਤੀ ਗਈ ਹੈ।
ਮੀਡੀਆ ਨੂੰ ਜਾਣਕਾਰੀ ਦਿੰਦੇ ਪੀੜਤ ਰਜਿੰਦਰ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਰਾਤ ਕਰੀਬ 9 ਵਜੇ ਦੁਕਾਨ ਬੰਦ ਕਰਕੇ ਘਰ ਵਾਪਸ ਜਾ ਰਿਹਾ ਸੀ ਤਾਂ ਰਾਸਤੇ ਵਿੱਚ ਮੋਟਰਸਾਈਕਲ (Motorcycles) ਸਵਾਰ ਲੁਟੇਰਿਆ ਨੇ ਉਸ ਨਾਲ ਹਥਿਆਰਾਂ (Weapons) ਦੀ ਨੋਕ ‘ਤੇ ਲੁੱਟ ਕੀਤੀ ਹੈ। ਪੀੜਤ ਵਿਅਕਤੀ ਇੱਕ ਨਮਕੀਨ ਭੰਡਾਰ ਦੀ ਦੁਕਾਨ ਚਲਾਉਦਾ ਹੈ। ਲੁੱਟ ਦੀ ਇਹ ਘਟਨਾ ਨੇੜੇ ਲੱਗੇ ਸੀਸੀਟੀਵੀ ਵਿੱਚ ਕੈਦ ਹੋਈ ਹੈ। ਸੀਸੀਟੀਵੀ ਫੋਟੋਜ਼ (ਨ) ‘ਚ ਲੁਟੇਰਿਆ ਦੇ ਮੂੰਹ ਚੰਗੀ ਤਰ੍ਹਾਂ ਬੰਨ੍ਹੇ ਹੋਏ ਹਨ। ਜਿਸ ਕਰਕੇ ਉਨ੍ਹਾਂ ਦੀ ਪਛਾਣ ਨਹੀਂ ਹੋ ਪਾ ਰਹੀ।
ਤੇਜ਼ਧਾਰ ਹਥਿਆਰ ਦੀ ਨੋਕ ‘ਤੇ ਲੱਖਾਂ ਦੀ ਲੁੱਟ ਉਧਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀ.ਐੱਸ.ਪੀ. ਸੁਖਵਿੰਦਰ ਸਿੰਘ (DSP Sukhwinder Singh) ਨੇ ਕਿਹਾ ਕਿ ਪੁਲਿਸ ਸੀਸੀਟੀਵੀ ਫੋਟੋਜ਼ (CCTV photos) ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਨ ਵਿੱਚ ਲੱਗੀ ਹੋਏ ਹੈ। ਉਨ੍ਹਾ ਨੇ ਕਿਹਾ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ (Arrested) ਕਰ ਲਿਆ ਜਾਵੇਗਾ।
ਜ਼ਿਲ੍ਹੇ ਵਿੱਚ ਲਗਾਤਾਰ ਵੱਧ ਰਹੀਆਂ ਅਪਰਾਧਿਕ ਘਟਨਾਵਾਂ ‘ਤੇ ਬੋਲਦਿਆ ਡੀ.ਐੱਸ.ਪੀ ਸੁਖਵਿੰਦਰ ਸਿੰਘ (DSP Sukhwinder Singh) ਨੇ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆ ਵਿੱਚ ਪੁਲਿਸ ਪਾਰਟੀਆਂ ਵੱਲੋਂ ਇਨ੍ਹਾਂ ਘਟਨਾਵਾਂ ਨੂੰ ਰੋਕਣ ਦੇ ਲਈ ਟੀਮਾਂ ਬਣਾ ਕੇ ਅਰਚ ਅਪਰੇਸ਼ਨ ਸ਼ੁਰੂ ਕੀਤੇ ਗਏ ਹਨ। ਜਿਸ ਨਾਲ ਅਪਰਾਧਿਕ ਘਟਨਾਵਾ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ (Arrested) ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਲੈਕੇ ਪੁਲਿਸ (Police) 24 ਘੰਟੇ ਡਿਊਟੀ ਕਰ ਰਹੀ ਹੈ, ਤਾਂ ਜੋ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਉਹ ਵੀ ਪੜ੍ਹੋ:ਲੁੱਟ ਖੋਹ ਕਰਨ ਅਤੇ ਫਿਰੌਤੀ ਮੰਗਣ ਵਾਲੇ ਗਿਰੋਹ ਦੇ 3 ਮੈਂਬਰ ਕਾਬੂ