ਪੰਜਾਬ

punjab

ETV Bharat / state

ਮਾਂ-ਪਿਓ ਦੇ ਇਕਲੌਤੇ ਪੁੱਤਰ ਦਾ ਕਤਲ, ਅਗਵਾ ਕਰਨ ਤੋਂ ਬਾਅਦ ਮੰਗੀ ਗਈ ਸੀ 30 ਲੱਖ ਦੀ ਫਿਰੌਤੀ - ਨੌਜਵਾਨ ਦੀ ਲਾਸ਼ ਬਰਾਮਦ

ਸ੍ਰੀ ਮੁਕਤਸਰ ਸਾਹਿਬ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ 25 ਨਵੰਬਰ ਨੂੰ ਸ੍ਰੀ ਮੁਕਤਸਰ ਦੇ ਪਿੰਡ ਕੋਟ ਭਾਈ ਤੋਂ ਅਗਵਾ ਕੀਤੇ ਗਏ 20 ਸਾਲਾ ਹਰਮਨ ਨਾਮ ਦੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੂੰ ਅਗਵਾ ਕਰਕੇ ਅਗਵਾਕਾਰਾਂ ਵਲੋਂ ਫਿਰੌਤੀ ਮੰਗੀ ਗਈ ਸੀ।

Etv Bharat
Etv Bharat

By

Published : Dec 17, 2022, 10:13 AM IST

Updated : Dec 17, 2022, 10:23 AM IST

ਸ੍ਰੀ ਮੁਕਤਸਰ ਸਾਹਿਬ: ਪਿੰਡ ਕੋਟਭਾਈ ਤੋਂ 25 ਨਵੰਬਰ ਨੂੰ ਅਗਵਾ ਕੀਤੇ ਗਏ ਨੌਜਵਾਨ ਹਰਮਨਦੀਪ ਸਿੰਘ ਨੂੰ ਅਗਵਾਕਾਰਾਂ ਵੱਲੋਂ ਅਗਵਾ ਕਰਕੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਲਗਾਤਾਰ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ, ਪਰ ਪੁਲਿਸ ਬੱਚੇ ਨੂੰ ਬਚਾਉਣ ਵਿਚ ਨਾਕਾਮਯਾਬ ਰਹੀ ਹੈ। ਸੂਤਰਾਂ ਮੁਤਾਬਕ ਅਗਵਾ ਕਰਨ ਉਪਰੰਤ ਕੁਝ ਦਿਨਾਂ ਬਾਅਦ ਮੁਲਜ਼ਮਾਂ ਵੱਲੋਂ 20 ਸਾਲਾ ਲੜਕੇ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਪੁਲਿਸ ਨੇ ਮੁੱਖ ਮੁਲਜ਼ਮ ਸਮੇਤ ਕਈ ਹੋਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਪਰ ਫਿਲਹਾਲ ਪੁਲਿਸ ਇਸ ਮਾਮਲੇ ਉੱਤੇ ਕੁਝ ਵੀ ਬੋਲਣ ਨੂੰ ਤਿਆਰ ਨਹੀ ਹੈ।



ਮਾਂ-ਪਿਉ ਦਾ ਇਕਲੌਤ ਪੁੱਤਰ ਸੀ ਮ੍ਰਿਤਕ ਹਰਮਨ:ਹਰਮਨ ਮਾਪਿਆਂ ਦਾ ਇਕਲੌਤਾ ਪੁੱਤ ਸੀ। ਦੱਸਿਆ ਜਾ ਰਿਹਾ ਹੈ ਕਿ ਅਗਵਾਕਾਰਾਂ ਵੱਲੋਂ ਹਰਮਨ ਦੇ ਘਰ ਕਈ ਚਿੱਠੀਆਂ ਸੁੱਟੀਆਂ ਗਈਆਂ ਸਨ, ਜਿਸ ਵਿਚ ਉਨ੍ਹਾਂ ਨੇ ਹਰਮਨ ਦੇ ਬਦਲੇ ਵਿਚ 30 ਲੱਖ ਫਿਰੌਤੀ ਦੀ ਮੰਗ ਕੀਤੀ ਸੀ। ਹਰਮਨ ਦੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਸੀ, ਪਰ ਹੁਣ ਪੁਲਿਸ ਨੂੰ ਉਸ ਦੀ ਲਾਸ਼ ਬਰਾਮਦ ਹੋਈ ਹੈ। ਇਸ ਮਾਮਲੇ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਐੱਸਐੱਸਪੀ ਅੱਜ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ।

ਅਪਡੇਟ ਜਾਰੀ ਹੈ...

Last Updated : Dec 17, 2022, 10:23 AM IST

ABOUT THE AUTHOR

...view details