ਪੰਜਾਬ

punjab

By

Published : Oct 4, 2019, 10:02 PM IST

ETV Bharat / state

ਝੋਨੇ ਦੀ ਪਰਾਲੀ ਪ੍ਰਬੰਧਨ ਲਈ ਲਗਾਇਆ ਗਿਆ ਇੱਕ ਰੋਜ਼ਾ ਟਰੇਨਿੰਗ ਕੈਂਪ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਰਨ ਅਤੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਜ਼ਿਲ੍ਹਾ ਰੈਡ ਕਰਾਸ ਭਵਨ ਵਿਖੇ ਇੱਕ ਰੋਜ਼ਾ ਟਰੇਨਿੰਗ ਕੈਂਪ ਦਾ ਪ੍ਰਬੰਧ ਕੀਤਾ ਗਿਆ।

ਫ਼ੋਟੋ

ਸ੍ਰੀ ਮੁਕਤਸਰ ਸਾਹਿਬ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਰਨ ਅਤੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਜ਼ਿਲ੍ਹਾ ਰੈਡ ਕਰਾਸ ਭਵਨ ਵਿਖੇ ਇੱਕ ਰੋਜ਼ਾ ਟਰੇਨਿੰਗ ਕੈਂਪ ਦਾ ਪ੍ਰਬੰਧ ਕੀਤਾ ਗਿਆ। ਇਸ ਕੈਂਪ ਵਿੱਚ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਡਾ.ਰਿਚਾ ਅਤੇ ਹੋਰ ਅਫਸਰਾਂ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਤੈਨਾਤ ਕੀਤੇ ਨੋਡਲ ਅਫਸਰਾਂ ਅਤੇ ਕੋਆਰਡੀਨੇਟਰਾਂ ਨੇ ਭਾਗ ਲਿਆ।

ਵੀਡੀਓ

ਇਸ ਟਰੇਨਿੰਗ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਪ੍ਰਬੰਧਨ ਕਰਨ ਲਈ ਪਿੰਡ ਪੱਧਰ ਤੇ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ 254 ਨੋਡਲ ਅਫ਼ਸਰ ਅਤੇ 25 ਕੋਆਰਡੀਨੇਟਰ ਤੈਨਾਤ ਕੀਤੇ ਜਾ ਰਹੇ ਹਨ। ਇਹ ਅਫ਼ਸਰ ਪਿੰਡਾਂ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕਰਨਗੇ ਅਤੇ ਵਾਤਾਵਰਨ ਨੂੰ ਪ੍ਰਦੂਸ਼ਨ ਮੁਕਤ ਕਰਨ ਲਈ ਆਪਣਾ ਸਹਿਯੋਗ ਦੇਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਇੱਕ ਡਾਇਰੈਕਟਰੀ ਵੀ ਬਣਾਈ ਗਈ ਹੈ, ਜਿਸ ਵਿੱਚ ਜ਼ਿਲ੍ਹੇ ਦੇ ਕਿਸਾਨਾਂ ਦਾ ਪੂਰਾ ਵੇਰਵਾ ਦਰਜ ਕੀਤਾ ਗਿਆ ਹੈ ਕਿ ਇਨ੍ਹਾਂ ਕਿਸਾਨਾਂ ਕੋਲ ਕਿਸ ਤਰ੍ਹਾਂ ਦੇ ਸੰਦ ਹਨ ਜੋ ਪਰਾਲੀ ਨੂੰ ਸਾਂਭ ਸੰਭਾਲ ਲਈ ਵਰਤੋਂ ਵਿੱਚ ਲਿਆ ਰਹੇ ਹਨ। ਇਹ ਕਿਸਾਨ ਦੂਸਰੇ ਕਿਸਾਨਾਂ ਲਈ ਵੀ ਮਾਰਗ ਦਰਸ਼ਨ ਦਾ ਕੰਮ ਵੀ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਸਾੜਣ ਦੀ ਬਜਾਏ ਇਸ ਪਰਾਲੀ ਦੀਆਂ ਗੰਢਾਂ ਬਣਾ ਕੇ ਬਾਇਓ ਮਾਸ ਪਲਾਂਟ ਚੰਨੂ, ਗੁਲਾਬੇਵਾਲਾ ਜਾਂ ਗੱਡਾ ਡੋਬ ਵਿਖੇ ਵੇਚਕੇ ਵੱਧ ਮੁਨਾਫਾ ਕਮਾਂ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਸਾੜਣ ਨਾਲ ਜਿੱਥੇ ਵਾਤਾਵਰਣ ਤੇ ਮਾੜਾ ਅਸਰ ਪੈਂਦਾ ਹੈ, ਉਥੇ ਜਮੀਨ ਵਿੱਚਲੇ ਬਹੁਤ ਸਾਰੇ ਖੁਰਾਕੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਇਨ੍ਹਾਂ ਖੁਰਾਕੀ ਤੱਤਾਂ ਨੂੰ ਬਹਾਲ ਕਰਨ ਲਈ ਕਿਸਾਨ ਨੂੰ ਦੁਬਾਰਾ ਜ਼ਮੀਨ ਵਿੱਚ ਰਸਾਇਣ ਖਾਦਾਂ ਦੀ ਵਰਤੋ ਕਰਕੇ ਆਪਣਾ ਨਜਾਇਜ਼ ਖਰਚੇ ਨੂੰ ਵਧਾਉਣਾ ਪੈਂਦਾ ਹੈ।

ਉਨ੍ਹਾਂ ਦੱਸਿਆ ਕਿ ਜਿਹੜੇ ਪਿੰਡਾਂ ਦੇ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗੇ ਨਹੀਂ ਲਗਾਉਣਗੇ, ਉਨ੍ਹਾਂ ਪਿੰਡਾਂ ਦੇ ਕਿਸਾਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਪਿੰਡਾਂ ਨੂੰ ਵਿਸ਼ੇਸ਼ ਤੌਰ ਤੇ ਇਨਾਮ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਲਈ ਜਿ਼ਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ।

ABOUT THE AUTHOR

...view details