ਸ੍ਰੀ ਮੁਕਤਸਰ ਸਾਹਿਬ: ਖੇਤੀ ਕਾਨੂੰਨਾਂ ਵਿਰੁੱਧ ਗ੍ਰਾਮ ਸਭਾਵਾਂ ਵਿੱਚ ਮਤੇ ਪਾਏ ਜਾ ਰਹੇ ਹਨ। ਇਸੇ ਤਹਿਤ ਸ੍ਰੀ ਮੁਕਤਸਰ ਸਾਹਿਬ 'ਚ ਅੱਜ ਵੱਡੀ ਗਿਣਤੀ 'ਚ ਪੰਚਾਇਤਾਂ ਨੇ ਖੇਤੀ ਕਾਨੂੰਨਾਂ ਦੇ ਵਿਰੁੱਧ ਗ੍ਰਾਮ ਸਭਾਵਾਂ ਵਿੱਚ ਪਾਏ ਗਏ ਮਤੇ ਕਿਸਾਨ ਯੂਨੀਅਨ ਨੂੰ ਸੌਂਪੇ। ਇਹ ਮਤੇ ਕਿਸਾਨ ਯੂਨੀਅਨਾਂ ਰਾਹੀਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਿੱਤੇ ਜਾਣਗੇ ਤਾਂ ਜੋ ਗ੍ਰਾਮ ਸਭਾਵਾਂ ਵੱਲੋਂ ਪਾਏ ਮਤੇ ਰਾਸ਼ਟਰਪਤੀ ਨੂੰ ਭੇਜੇ ਜਾਣ।
ਸ੍ਰੀ ਮੁਕਤਸਰ ਸਾਹਿਬ ਦੇ 35 ਪਿੰਡਾਂ ਦੀਆਂ ਪੰਚਾਇਤਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਪਾਏ ਮਤੇ
ਸ੍ਰੀ ਮੁਕਤਸਰ ਸਾਹਿਬ 'ਚ ਅੱਜ ਵੱਡੀ ਗਿਣਤੀ 'ਚ ਪੰਚਾਇਤਾਂ ਨੇ ਖੇਤੀ ਕਾਨੂੰਨਾਂ ਦੇ ਵਿਰੁੱਧ ਗ੍ਰਾਮ ਸਭਾਵਾਂ ਵਿੱਚ ਪਾਏ ਗਏ ਮਤੇ ਕਿਸਾਨ ਯੂਨੀਅਨ ਨੂੰ ਸੌਂਪੇ।
ਅੱਜ ਕਰੀਬ 35 ਪਿੰਡਾਂ ਦੇ ਸਰਪੰਚ ਗ੍ਰਾਮ ਸਭਾਵਾਂ ਵੱਲੋਂ ਪਾਏ ਗਏ ਮਤਿਆਂ ਸਮੇਤ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਇਕੱਤਰ ਹੋਏ। ਇਸ ਦੌਰਾਨ ਸਰਪੰਚ ਵੱਲੋਂ ਨਾਅਰੇਬਾਜ਼ੀ ਕਰਦੇ ਹੋਏ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦੇ ਹੋਏ ਰੇਲ ਟ੍ਰੈਕ ’ਤੇ ਬੈਠੇ ਕਿਸਾਨਾਂ ਕੋਲ ਪੁੱਜੇ ਅਤੇ ਪੰਚਾਇਤਾਂ ਵੱਲੋਂ ਗ੍ਰਾਮ ਸਭਾਵਾਂ ਵਿੱਚ ਪਾਏ ਗਏ ਮਤਿਆਂ ਦੀਆਂ ਕਾਪੀਆਂ ਜਥੇਬੰਦੀਆਂ ਦੇ ਆਗੂਆਂ ਨੂੰ ਸੌਂਪੀਆਂ।
ਕਿਸਾਨ ਯੂਨੀਅਨ ਵੱਲੋਂ ਇਹ ਕਾਪੀਆਂ ਪ੍ਰਸ਼ਾਸਨ ਵੱਲੋਂ ਲਗਾਏ ਗਏ ਡਿਊਟੀ ਮੈਜਿਸਟ੍ਰੇਟ ਨੂੰ ਸੌਂਪ ਦਿੱਤੀਆਂ ਗਈਆਂ ਤਾਂ ਜੋ ਪ੍ਰਸ਼ਾਸਨ ਦੇ ਜ਼ਰੀਏ ਇਹ ਗ੍ਰਾਮ ਸਭਾਵਾਂ ਦੇ ਮਤੇ ਰਾਸ਼ਟਰਪਤੀ ਤੱਕ ਭੇਜੇ ਜਾ ਸਕਣ।