ਚੰਡੀਗੜ੍ਹ:ਪੰਜਾਬ ਵਿਧਾਨਸਭਾ ਚੋਣਾਂ 2022 (2022 Punjab Assembly Election) ਨੂੰ ਲੈ ਕੇ ਉਮੀਦਵਾਰਾਂ ਵੱਲੋਂ ਜਿੱਥੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਹਲਕਾ ਲੰਬੀ ਤੋਂ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਨੇ ਹਲਕੇ ਲੰਬੀ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।
ਪ੍ਰਕਾਸ਼ ਸਿੰਘ ਬਾਦਲ ਨੇ ਭਰੀ ਨਾਮਜ਼ਦਗੀ ਨਾਮਜ਼ਦਗੀ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਕੋਈ ਪਹਿਲੀ ਵਾਰ ਚੋਣਾਂ ਨਹੀਂ ਲੜ ਰਹੇ ਹਨ। ਪਹਿਲਾਂ ਵੀ ਉਹ ਚੋਣਾਂ ਲੜ ਚੁੱਕੇ ਹਨ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਚੋਣਾਂ ’ਚ ਅਖਿਰੀ ਫੈਸਲਾ ਜਨਤਾ ਦਾ ਹੋਵੇਗਾ।
ਪ੍ਰਕਾਸ਼ ਸਿੰਘ ਬਾਦਲ ਨੇ ਹਲਕਾ ਲੰਬੀ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਪ੍ਰਕਾਸ਼ ਬਾਦਲ
ਪ੍ਰਕਾਸ਼ ਬਾਦਲ ਨੇ ਆਪਣਾ ਰਾਜਨੀਤਿਕ ਜੀਵਨ 1947 ਵਿੱਚ ਸ਼ੁਰੂ ਕੀਤਾ। ਉਹ ਪੰਜਾਬ ਦੀ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਪਿੰਡ ਬਾਦਲ ਦੇ ਸਰਪੰਚ ਅਤੇ ਬਾਅਦ ਵਿੱਚ ਬਲਾਕ ਸੰਮਤੀ, ਲੰਬੀ ਦੇ ਚੇਅਰਮੈਨ ਰਹੇ।
ਪ੍ਰਕਾਸ਼ ਸਿੰਘ ਬਾਦਲ ਨੇ ਭਰੀ ਨਾਮਜ਼ਦਗੀ ਬਾਦਲ ਪਹਿਲੀ ਵਾਰ ਮਾਰਚ 1970 ਵਿੱਚ ਜਨ ਸੰਘ (ਹੁਣ ਭਾਜਪਾ) ਦੀ ਮਦਦ ਨਾਲ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ। ਬਾਦਲ ਇਕੱਲੇ ਅਜਿਹੇ ਵਿਅਕਤੀ ਹਨ ਜੋ ਆਪਣੇ ਸੂਬੇ ਦੇ ਸਭ ਤੋਂ ਨੌਜਵਾਨ ਅਤੇ ਸਭ ਤੋਂ ਬਜ਼ੁਰਗ ਮੁੱਖ ਮੰਤਰੀ ਰਹੇ ਹਨ। ਉਹ ਕ੍ਰਮਵਾਰ 1970, 1977, 1997, 2007 ਅਤੇ 2012 ਵਿੱਚ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।
ਸਿਆਸੀ ਕਰੀਅਰ ਕਾਂਗਰਸ ਤੋਂ ਹੀ ਕੀਤਾ ਸੀ ਸ਼ੁਰੂ
ਪ੍ਰਕਾਸ਼ ਸਿੰਘ ਬਾਦਲ ਨੇ ਭਰੀ ਨਾਮਜ਼ਦਗੀ 10 ਵਾਰ ਵਿਧਾਇਕ ਰਹੇ ਪ੍ਰਕਾਸ਼ ਸਿੰਘ ਬਾਦਲ ਇਕ ਵਾਰ ਮੁੜ ਤੋਂ ਪੰਜਾਬ ਵਿਧਾਨ ਸਭਾ ਚੋਣ ਲੜ ਰਹੇ ਹਨ। ਬਾਦਲ ਦੇਸ਼ ਦੇ ਸਭ ਤੋ ਵੱਧ 95 ਸਾਲ ਦੀ ਉਮਰ ਵਾਲੇ ਉਮੀਦਵਾਰ ਹਨ ਜੋ ਕਿ ਪੰਜਾਬ ਦੇ ਖੇਤਰ ਲੰਬੀ ਤੋਂ ਅਕਾਲੀ ਦਲ ਦੀ ਟਿਕਟ ਤੋਂ ਚੋਣ ਲੜ ਰਹੇ ਹਨ। ਘੱਟ ਲੋਕ ਹੀ ਇਹ ਜਾਣਦੇ ਹੋਣਗੇ ਕਿ ਕਾਂਗਰਸ ਵਿਰੁੱਧ ਅੰਦੋਲਨ ਕਰਨ ਵਾਲੇ ਬਾਦਲ ਨੇ ਆਪਣਾ ਰਾਜਨੀਤਕ ਕਰੀਅਰ ਕਾਂਗਰਸ ਤੋਂ ਹੀ ਸ਼ੁਰੂ ਕੀਤਾ ਸੀ।
ਬਾਦਲ ਨੇ ਪੰਜਾਬ ਦੀ ਰਾਜਨੀਤੀ ਵਿਚ ਦਾਖ਼ਲ ਹੋਣ ਲਈ 1957 ਵਿਚ ਆਪਣੀ ਪਹਿਲੀ ਚੋਣ ਕਾਂਗਰਸ ਦੀ ਟਿਕਟ ਤੋਂ ਲੜੀ ਸੀ। ਪੰਜਾਬ ਦੇ ਵਿਧਾਨ ਸਭਾ ਹਲਕਾ ਮਲੋਟ ਦੀ ਦੋਹਰੀ ਸੀਟ ਤੋਂ ਬਾਦਲ ਨੇ ਇਹ ਚੋਣ ਜਿੱਤੀ ਅਤੇ ਕਾਂਗਰਸ ਪਾਰਟੀ ਦੇ ਵਿਧਾਇਕ ਬਣੇ ਸਨ। ਉਨ੍ਹਾਂ ਦੇ ਨਾਲ ਜਿੱਤਣ ਵਾਲੇ ਦੂਜੇ ਉਮੀਦਵਾਰ ਤੇਜਾ ਸਿੰਘ ਸਨ , ਜੋ ਕਿ ਦਲਿਤ ਸਨ।
ਇਹ ਵੀ ਪੜੋ:ਸਭ ਤੋਂ ਵੱਡੀ ਉਮਰ ਦੇ ਉਮੀਦਵਾਰ ਪ੍ਰਕਾਸ਼ ਬਾਦਲ ਨੇ ਕਾਂਗਰਸ ਨਾਲ ਹੀ ਕੀਤੀ ਸੀ ਸਿਆਸਤ ਦੀ ਸ਼ੁਰੂਆਤ