ਸ੍ਰੀ ਮੁਕਤਸਰ ਸਾਹਿਬ: ਸ਼ਹਿਰ ਦੇ ਹਲਕਾ ਲੰਬੀ 'ਚ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਦੂਜੇ ਦਿਨ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਬਾਦਲ ਨੇ ਆਪਣੇ ਹਲਕੇ ਦੇ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਪਰਕਾਸ਼ ਸਿੰਘ ਬਾਦਲ ਨੇ 'ਆਪ' ਤੇ ਕਾਂਗਰਸ ਦੇ ਗਠਜੋੜ ਬਾਰੇ ਬੋਲਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀ ਆਪਣੀ ਮਰਜ਼ੀ ਹੈ, ਹਿੰਦੁਸਤਾਨ 'ਚ ਕੋਈ ਪਾਰਟੀ ਆਪਣੇ ਅਸੂਲਾਂ 'ਤੇ ਨਹੀਂ ਖੜਦੀ ਹੈ।